ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰਨ ਸੰਬੰਧੀ ਪਤੀ ਸਣੇ 3 ਖ਼ਿਲਾਫ਼ ਕੇਸ ਦਰਜ
ਫਗਵਾੜਾ, 5 ਅਕਤੂਬਰ (ਹਰਜੋਤ ਸਿੰਘ ਚਾਨਾ)-ਪਤੀ ਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੇ ਸਬੰਧ ‘ਚ ਸਦਰ ਪੁਲਿਸ ਨੇ ਪਤੀ ਸਣੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਮਲਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਜੋਗੀ ਮਾਜਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਭੈਣ ਹਰਦੀਪ ਕੌਰ ਨੂੰ ਉਸਦਾ ਪਤੀ ਤੇ ਸਹੁਰਾ ਪਰਿਵਾਰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸੀ ਜਿਸ ਤੇ ਉਸ ਦੀ ਭੈਣ ਹਰਦੀਪ ਕੌਰ ਨੇ ਆਪਣੇ ਪਤੀ ਗਗਨਦੀਪ ਸਿੰਘ ਤੇ ਨਨਾਣ ਰਮਨਦੀਪ ਕੌਰ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ | ਜਿਸ ਸਬੰਧ ‘ਚ ਪੁਲਿਸ ਨੇ ਗਗਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਿਰਮੀ ਜ਼ਿਲ੍ਹਾ ਲੁਧਿਆਣਾ, ਰਮਨਦੀਪ ਕੌਰ ਤੇ ਇੱਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ. ਐਚ.
ਫਗਵਾੜਾ, 5 ਅਕਤੂਬਰ (ਹਰਜੋਤ ਸਿੰਘ ਚਾਨਾ)-ਪਤੀ ਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੇ ਸਬੰਧ ‘ਚ ਸਦਰ ਪੁਲਿਸ ਨੇ ਪਤੀ ਸਣੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਮਲਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਜੋਗੀ ਮਾਜਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਭੈਣ ਹਰਦੀਪ ਕੌਰ ਨੂੰ ਉਸਦਾ ਪਤੀ ਤੇ ਸਹੁਰਾ ਪਰਿਵਾਰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸੀ ਜਿਸ ਤੇ ਉਸ ਦੀ ਭੈਣ ਹਰਦੀਪ ਕੌਰ ਨੇ ਆਪਣੇ ਪਤੀ ਗਗਨਦੀਪ ਸਿੰਘ ਤੇ ਨਨਾਣ ਰਮਨਦੀਪ ਕੌਰ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ | ਜਿਸ ਸਬੰਧ ‘ਚ ਪੁਲਿਸ ਨੇ ਗਗਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਿਰਮੀ ਜ਼ਿਲ੍ਹਾ ਲੁਧਿਆਣਾ, ਰਮਨਦੀਪ ਕੌਰ ਤੇ ਇੱਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮਹਿਲਾ ਇੱਥੇ ਸੁਖਚੈਨ ਨਗਰ ਵਿਖੇ ਰਹਿੰਦੀ ਸੀ ਤੇ ਪੁਲਿਸ ਵੱਲੋਂ ਜਲਦ ਨਾਮਜ਼ਦ ਕੀਤੇ ਵਿਅਕਤੀਆਂ ਨੂੰ ਕਾਬੂ ਕੀਤਾ ਜਾਵੇਗਾ |