ਝਟਕਈਆਂ ਚੌਕ ਤੋਂ ਮੁਹੱਲਾ ਅਰੋੜਾ ਰਸਤਾ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਸੁਲਤਾਨਪੁਰ ਲੋਧੀ, 6 ਅਕਤੂਬਰ (ਨਰੇਸ਼ ਹੈਪੀ)-ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਪਾਵਨ ਨਗਰੀ ਦੀ ਦਿੱਖ ਬਦਲੀ ਜਾਵੇਗੀ। ਇਹ ਪ੍ਰਗਟਾਵਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਝਟਕਈਆਂ ਚੌਕ ਤੋਂ ਮੁਹੱਲਾ ਅਰੋੜਾ ਰਸਤਾ ਤੱਕ ਕੰਕਰੀਟ ਦੀ ਨਵੀਂ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਸੜਕ ਵਾਰਡ ਨੰਬਰ ਦੋ ਅਤੇ ਤਿੰਨ ਨੂੰ ਆਪਸ ਵਿਚ ਜੋੜਦੀ ਹੈ | ਉਨ੍ਹਾਂ ਕਿਹਾ ਕਿ ਪਾਵਨ ਨਗਰੀ ਦਾ ਸਮੁੱਚਾ ਵਿਕਾਸ ਬਿਨਾਂ ਕਿਸੇ ਭੇਦ ਭਾਵ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਸਾਰੇ ਕਾਰਜ ਸਮਾਰਟ ਸਿਟੀ ਤਹਿਤ ਵਿਧਾਇਕ ਰਾਣਾ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਹਨ ਜਦਕਿ ਇਸ ਦਾ ਸਿਹਰਾ ਵਿਰੋਧੀ ਪੰਜਾਬ ਦੀ ਆਮ ਆਦਮੀ ਪਾਰਟੀ ਲੈਣਾ ਚਾਹੁੰਦੀ ਹੈ | ਪ੍ਰਧਾਨ ਸੰਦੀਪ ਕੌਰ ਚੀਮਾ ਨੇ ਇਹ ਵੀ ਕਿਹਾ ਕਿ ਨਗਰ ਦਾ ਸਰਬ ਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸੀ ਉਨ੍ਹਾਂ ਦਾ ਮੁੱਖ ਮੰਤਵ ਹੈ | ਇਸ ਮੌਕੇ ਕੌਂਸਲਰ ਰਵੀ ਕਾਂਤਾ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਨਵਨੀਤ ਸਿੰਘ ਚੀਮਾ, ਕੌਂਸਲਰ ਪਵਨ ਕੁਮਾਰ ਕਨੌਜੀਆ, ਕੌਂਸਲਰ ਕਸ਼ਮੀਰ ਸਿੰਘ ਨੰਬਰਦਾਰ, ਵਿਪਨ ਮੋਗਲਾ, ਰਿੰਪੁ ਮੋਗਲਾ, ਕਰਨ ਚੌਹਾਨ, ਵਿਪੁਲ ਚੌਹਾਨ ਆਦਿ ਵੀ ਹਾਜ਼ਰ ਸਨ |