07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਪੁਲਿਸ ਦੇ ਪੈਨਸ਼ਨਰਾਂ ਨੇ ਬਕਾਏ ਨਾ ਦਿੱਤੇ ਜਾਣ ’ਤੇ ਸੂਬਾ ਸਰਕਾਰ ਦੀ ਕੀਤੀ ਨਿਖੇਧੀ

ਕਪੂਰਥਲਾ, 6 ਅਕਤੂਬਰ (ਸਡਾਨਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਲਬੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ ਹੈ | ਇਸ ਮੌਕੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਮਹੀਨਾਵਾਰ ਖ਼ਰਚੇ ਤੇ ਸਰਗਰਮੀਆਂ ਸਬੰਧੀ ਵੇਰਵਾ ਦੱਸਿਆ | ਇਸ ਮੌਕੇ ਹਾਜ਼ਰ ਆਗੂਆਂ ਨੇ ਪੈਨਸ਼ਨਰਾਂ ਦੇ ਸਰਕਾਰ ਵੱਲ ਚੱਲ ਰਹੇ ਬਕਾਏ, ਡੀ. ਏ.

ਅਜੀਤ ਡੈਸਕ 07-10-2026
ਕਪੂਰਥਲਾ, 6 ਅਕਤੂਬਰ (ਸਡਾਨਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਲਬੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ ਹੈ | ਇਸ ਮੌਕੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਮਹੀਨਾਵਾਰ ਖ਼ਰਚੇ ਤੇ ਸਰਗਰਮੀਆਂ ਸਬੰਧੀ ਵੇਰਵਾ ਦੱਸਿਆ | ਇਸ ਮੌਕੇ ਹਾਜ਼ਰ ਆਗੂਆਂ ਨੇ ਪੈਨਸ਼ਨਰਾਂ ਦੇ ਸਰਕਾਰ ਵੱਲ ਚੱਲ ਰਹੇ ਬਕਾਏ, ਡੀ.ਏ. ਤੇ ਏਰੀਅਰ ਸਬੰਧੀ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਦਾ ਬਕਾਇਆ ਦੇਣ ਵਿਚ ਟਾਲ ਮਟੋਲ ਕਰ ਰਹੀ ਹੇ ਤੇ ਜੇਕਰ ਸਰਕਾਰ ਦਾ ਵਤੀਰਾ ਨਾ ਬਦਲਿਆ ਤਾਂ ਉਨ੍ਹਾਂ ਨੂੰ ਸੰਘਰਸ਼ ਕਰਨਾ ਪਵੇਗਾ | ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਸਰਕਾਰ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦਾ ਬੁਨਿਆਦੀ ਹੱਕ ਉਨ੍ਹਾਂ ਨੂੰ ਜਲਦੀ ਦਿੱਤਾ ਜਾਵੇ | ਮੀਟਿੰਗ ਮੌਕੇ ਬਚਨ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ, ਊਦੇ ਭਾਨ, ਸੁਖਬੀਰ ਸਿੰਘ, ਪਰਮਿੰਦਰ ਸਿੰਘ, ਸੁੱਚਾ ਸਿੰਘ, ਸਰੂਪ ਸਿੰਘ, ਗੁਰਦੇਵ ਸਿੰਘ, ਹਰਭਜਨ ਸਿੰਘ, ਸੁੱਚਾ ਸਿੰਘ ਤਲਵੰਡੀ ਮਹਿਮਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਮੁਫ਼ਤ ਫਿਜ਼ੀਓਥੈਰੇਪੀ ਜਾਗਰੂਕਤਾ ਅਤੇ ਇਲਾਜ ਕੈਂਪ ਲਗਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।