12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ, ਮੰਡੀਆਂ ਵਿਚ ਪਿਆ ਝੋਨਾ ਭਿੱਜਿਆ

ਸੁਲਤਾਨਪੁਰ ਲੋਧੀ, 11 ਅਕਤੂਬਰ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਸ਼ੁਰੂ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਸਾਹਮਣੇ ਝੋਨੇ ਦੀ ਫ਼ਸਲ ਨੂੰ ਲੈ ਕੇ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ | ਇਨ੍ਹਾਂ ਦਿਨਾਂ ਵਿਚ ਝੋਨੇ ਦੀ ਕਟਾਈ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਸੀ ਪਰ ਬਰਸਾਤ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਦਿੱਤਾ ਹੈ | ਪਿਛਲੇ ਕੁੱਝ ਦਿਨਾਂ ਤੋਂ ਹਲਕੇ ਦੇ ਕਿਸਾਨਾਂ ਵਲੋਂ ਮਟਰ, ਆਲੂ ਅਤੇ ਗਾਜ਼ਰ ਦੀ ਫ਼ਸਲ ਦੀ ਬਿਜਾਈ ਲਈ ਜ਼ਮੀਨਾਂ ਨੂੰ ਤਿਆਰ ਕੀਤਾ ਜਾ ਰਿਹਾ ਸੀ ਪਰ ਮੀਂਹ ਨਾਲ ਸਬਜ਼ੀਆਂ ਦੀ ਬਿਜਾਈ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ | ਅੱਜ ਸਵੇਰੇ ਇੱਕਦਮ ਆਏ ਮੀਂਹ ਨਾਲ ਬਹੁਤੇ ਥਾਵਾਂ ’ਤੇ ਮੰਡੀਆਂ ਵਿਚ ਪਈਆਂ ਝੋਨੇ ਦੀਆਂ ਢੇਰੀਆਂ ਭਿੱਜ ਗਈਆਂ ਹਨ | ਮੰਡੀਆਂ ਵਿਚ ਪਈਆਂ ਝੋਨੇ ਦੀਆਂ ਢੇਰੀਆਂ ਨੂੰ ਭਿੱਜਣੋ ਬਚਾਉਣ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫੀ ਜੱਦੋਜਹਿਦ ਕਰਨੀਂ ਪਈ | ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਨੂੰ ਸ਼ੈਲਰ ਮਾਲਕਾਂ ਵਲੋਂ ਖ਼ਰੀਦ ਕਰਨ ਸਮੇਂ ਪਹਿਲਾਂ ਹੀ ਕੱਟ ਲਾਇਆ ਜਾ ਰਿਹਾ ਸੀ, ਉੱਤੋਂ ਬੇਮੌਸਮੀ ਬਾਰਸ਼ ਹੋਣ ਨਾਲ ਝੋਨੇ ਦੀ ਫ਼ਸਲ ਨੂੰ ਵੇਚਣ ਸਮੇਂ ਹੁਣ ਹੋਰ ਦਿੱਕਤ ਆਵੇਗੀ | ਮੀਂਹ ਨਾਲ ਝੋਨੇ ਦੀ ਫ਼ਸਲ ਵਿਚ ਨਮੀ ਹੋਰ ਵੱਧ ਜਾਵੇਗੀ | ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਾਜਿੰਦਰ ਸਿੰਘ ਰਾਣਾ,ਅਮਰਜੀਤ ਸਿੰਘ ਟਿੱਬਾ, ਸੁਖਵਿੰਦਰ ਸਿੰਘ ਸ਼ਹਿਰੀ,ਦਿਆਲ ਸਿੰਘ ਦੀਪੇਵਾਲ,ਸਰਵਨ ਸਿੰਘ ਚੰਦੀ ਆਦਿ ਨੇ ਕਿਹਾ ਕਿ ਸ਼ੈਲਰ ਮਾਲਕਾਂ ਵੱਲੋਂ ਨਮੀ ਦੇ ਨਾਂ ’ਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 12-10-2026

ਪਿਛਲੀ ਖ਼ਬਰ ਖ਼ਰਾਬ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ, ਮੰਡੀਆਂ ਵਿਚ ਪਈ ਫ਼ਸਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧੀ ਅਗਲੀ ਖ਼ਬਰ ਬੇ-ਮੌਸਮੀ ਬਾਰਿਸ਼ ਨਾਲ ਝੋਨੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।