13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਿਪਸ ਬੀ.ਐੱਡ ਕਾਲਜ ਢਿਲਵਾਂ ’ਚ ਨਵੇਂ ਸੈਸ਼ਨ 2026–28 ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਢਿਲਵਾਂ, 12 ਅਕਤੂਬਰ (ਪ੍ਰਵੀਨ ਕੁਮਾਰ)-ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਖੇ ਅੱਜ ਬੀ. ਐੱਡ.

ਅਜੀਤ ਡੈਸਕ 13-10-2026
ਢਿਲਵਾਂ, 12 ਅਕਤੂਬਰ (ਪ੍ਰਵੀਨ ਕੁਮਾਰ)-ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਖੇ ਅੱਜ ਬੀ.ਐੱਡ. ਸੈਸ਼ਨ 2026–28 ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ, ਅਕਾਦਮਿਕ ਪਾਠਕ੍ਰਮ, ਸੰਸਥਾ ਦੇ ਨਿਯਮਾਂ ਅਤੇ ਅਧਿਆਪਨ-ਸਿੱਖਣ ਦੀਆਂ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਉਣਾ ਸੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮੁਕੇਸ਼ ਕੁਮਾਰ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਪੇਸ਼ੇਵਰ ਨੈਤਿਕਤਾ ਦੇ ਸਿਧਾਂਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਅਕਾਦਮਿਕ ਗਤੀਵਿਧੀਆਂ, ਪ੍ਰੈਕਟੀਕਲ ਸਿਖਲਾਈ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ | ਪ੍ਰੋਗਰਾਮ ਦੌਰਾਨ ਡਾ. ਕੇ. ਕੇ. ਹਾਂਡੂ ਡਾਇਰੈਕਟਰ ਡਿਪਸ ਕਾਲਜਿਸ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਰਾਹੀਂ ਨਵੇਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਲਗਨ ਅਤੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਇੱਕ ਸਫਲ ਅਧਿਆਪਕ ਬਣ ਕੇ ਸਿੱਖਿਆ ਦੇ ਖੇਤਰ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਣ | ਇਸ ਮੌਕੇ ਜਗੀਰ ਸਿੰਘ, ਅਸਿਸਟੈਂਟ ਡਾਇਰੈਕਟਰ ਕਾਲਜਿਜ਼ ਵੀ ਸਮਾਗਮ ਦੌਰਾਨ ਮੌਜੂਦ ਰਹੇ | ਅੱਜ ਦਾ ਇਹ ਓਰੀਐਂਟੇਸ਼ਨ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਲਈ ਇਕ ਸਕਾਰਾਤਮਿਕ ਸ਼ੁਰੂਆਤ ਸਾਬਤ ਹੋਇਆ, ਜਿਸ ਨੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਜ਼ਿੰਮੇਵਾਰੀ, ਸਮਰਪਣ ਅਤੇ ਉੱਤਮਤਾ ਦੇ ਮਾਰਗ ‘ਤੇ ਅੱਗੇ ਵਧ ਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਿਪਸ ਸੰਸਥਾਵਾਂ ਦੇ ਐਮ ਡੀ ਤਰਵਿੰਦਰ ਸਿੰਘ, ਸੀ.ਏ.ਓ ਰਮਣੀਕ ਸਿੰਘ ਤੇ ਜਸ਼ਨ, ਸੀ. ਈ.ਓ ਮੋਨਿਕਾ ਮੰਡੋਤਰਾ ਅਤੇ ਜਨਰਲ ਮੈਨੇਜਰ ਰਾਜੀਵ ਨੇ ਬੱਚਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਇਸ ਨੰੂ ਡਿਪਸ ਸੰਸਥਾਵਾਂ ਦੀ ਗੁਣਵੱਤਾ ਵਾਲੀ ਸਿੱਖਿਆ ਅਤੇ ਮਾਰਗਦਰਸ਼ਨ ਦੇ ਪ੍ਰਤੀਬਿੰਬ ਵਜੋਂ ਮਾਨਤਾ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਅਤੇ ਸਫਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਬਲਬੀਰ ਸਿੰਘ ਸ਼ਾਹੀ ਭਟਨੂਰਾ ਕਲਾਂ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕੈਂਟਰ ਨੇ ਐਕਟਿਵਾ ਨੂੰ ਮਾਰੀ ਟੱਕਰ, ਔਰਤ ਦੀ ਮੌਕੇ ’ਤੇ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।