ਫਗਵਾੜਾ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਨਿਗਮ ਦੀ ਕਾਰਵਾਈ, ਸਾਮਾਨ ਜ਼ਬਤ ਤੇ ਚਲਾਨ ਕੱਟੇ
ਸੜਕਾਂ ਅਤੇ ਫੁੱਟਪਾਥਾਂ ਤੋਂ ਕਬਜ਼ੇ ਹਟਾਉਣ ਲਈ ਤਹਿਬਾਜ਼ਾਰੀ ਟੀਮ ਨੇ ਕੀਤੀ ਚੈਕਿੰਗ ਢਿਲਵਾਂ, 13 ਅਕਤੂਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਦੀਆਂ ਹਦਾਇਤਾਂ ਦੇ ਇੰਸਪੈਕਟਰ ਬਲਵਿੰਦਰ ਸਿੰਘ ਇੰਸਪੈਕਟਰ ਸੁਖਦੇਵ ਸਿੰਘ ਵੱਲੋਂ ਢਿਲਵਾਂ ਪੁਲਿਸ ਦੇ ਸਹਿਯੋਗ ਨਾਲ ਢਿੱਲਵਾਂ ਨਡਾਲਾ ਚੌਕ, ਮੇਨ ਬਾਜ਼ਾਰ ਅਤੇ ਗੁਰਦੁਆਰਾ ਸਾਹਿਬ ਪੱਤੀ ਜੱਲੂ ਕੀ ਦੇ ਨਜ਼ਦੀਕ ਨਾਜਾਇਜ਼ ਪਾਰਕ ਕੀਤੇ ਵਾਹਨਾਂ ਨੂੰ ਹਟਾਉਣ ਅਤੇ ਦੁਕਾਨਦਾਰਾਂ ਵਲੋਂ ਆਪਣੇ ਦੁਕਾਨਾਂ ਦੇ ਬਾਹਰ ਲਗਾਏ ਗਏ ਕਾਉਂਟਰ ਅਤੇ ਹੋਰ ਸਾਮਾਨ ਨੂੰ ਹਟਾਉਣ ਸਬੰਧੀ ਸਖ਼ਤ ਚੇਤਾਵਨੀ ਦਿੱਤੀ ਗਈ | ਇਸ ਦੇ ਨਾਲ ਹੀ ਕਈ ਦੁਕਾਨਾਂ ’ਤੇ ਮੌਜੂਦ ਨਾ ਮਨਜ਼ੂਰ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਚਲਾਨ ਵੀ ਕੱਟੇ ਗ ਏ | ਇਸ ਮੌਕੇ ਨਗਰ ਪੰਚਾਇਤ ਢਿੱਲਵਾਂ ਤੋਂ ਸੈਨਟਰੀ ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਸੁਖਦੇਵ ਸਿੰਘ ਨੇ ਕਿਹਾ ਕਿ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਇਸ ਨੂੰ ਲੈ ਕੇ ਨਗਰ ਪੰਚਾਇਤ ਢਿਲਵਾਂ ਨੂੰ ਕਾਫ਼ੀ ਸ਼ਿਕਾਇਤਾਂ ਮਿਲ ਰਹੀਆਂ ਸਨ | ਉਨ੍ਹਾਂ ਨੇ ਟੀਮ ਦੇ ਨਾਲ ਮਿਲ ਕੇ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕੀਤਾ ਅਤੇ ਨਾਜਾਇਜ਼ ਤੌਰ ਤੇ ਜਿੱਥੇ ਪਾਰਕਿੰਗ ਕੀਤੀ ਗਈ ਸੀ ,ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ ਤੇ ਨਾਲ ਹੀ ਚੇਤਾਵਨੀ ਦਿੱਤੀ ਗਈ ਜੇਕਰ ਦੁਬਾਰਾ ਨਾਜਾਇਜ਼ ਕਬਜ਼ੇ ਕੀਤੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਥਾਣਾ ਢਿਲਵਾਂ ਦੇ ਏ. ਐਸ.
ਢਿਲਵਾਂ, 13 ਅਕਤੂਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਦੀਆਂ ਹਦਾਇਤਾਂ ਦੇ ਇੰਸਪੈਕਟਰ ਬਲਵਿੰਦਰ ਸਿੰਘ ਇੰਸਪੈਕਟਰ ਸੁਖਦੇਵ ਸਿੰਘ ਵੱਲੋਂ ਢਿਲਵਾਂ ਪੁਲਿਸ ਦੇ ਸਹਿਯੋਗ ਨਾਲ ਢਿੱਲਵਾਂ ਨਡਾਲਾ ਚੌਕ, ਮੇਨ ਬਾਜ਼ਾਰ ਅਤੇ ਗੁਰਦੁਆਰਾ ਸਾਹਿਬ ਪੱਤੀ ਜੱਲੂ ਕੀ ਦੇ ਨਜ਼ਦੀਕ ਨਾਜਾਇਜ਼ ਪਾਰਕ ਕੀਤੇ ਵਾਹਨਾਂ ਨੂੰ ਹਟਾਉਣ ਅਤੇ ਦੁਕਾਨਦਾਰਾਂ ਵਲੋਂ ਆਪਣੇ ਦੁਕਾਨਾਂ ਦੇ ਬਾਹਰ ਲਗਾਏ ਗਏ ਕਾਉਂਟਰ ਅਤੇ ਹੋਰ ਸਾਮਾਨ ਨੂੰ ਹਟਾਉਣ ਸਬੰਧੀ ਸਖ਼ਤ ਚੇਤਾਵਨੀ ਦਿੱਤੀ ਗਈ | ਇਸ ਦੇ ਨਾਲ ਹੀ ਕਈ ਦੁਕਾਨਾਂ ’ਤੇ ਮੌਜੂਦ ਨਾ ਮਨਜ਼ੂਰ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਚਲਾਨ ਵੀ ਕੱਟੇ ਗ ਏ | ਇਸ ਮੌਕੇ ਨਗਰ ਪੰਚਾਇਤ ਢਿੱਲਵਾਂ ਤੋਂ ਸੈਨਟਰੀ ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਸੁਖਦੇਵ ਸਿੰਘ ਨੇ ਕਿਹਾ ਕਿ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਇਸ ਨੂੰ ਲੈ ਕੇ ਨਗਰ ਪੰਚਾਇਤ ਢਿਲਵਾਂ ਨੂੰ ਕਾਫ਼ੀ ਸ਼ਿਕਾਇਤਾਂ ਮਿਲ ਰਹੀਆਂ ਸਨ | ਉਨ੍ਹਾਂ ਨੇ ਟੀਮ ਦੇ ਨਾਲ ਮਿਲ ਕੇ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕੀਤਾ ਅਤੇ ਨਾਜਾਇਜ਼ ਤੌਰ ਤੇ ਜਿੱਥੇ ਪਾਰਕਿੰਗ ਕੀਤੀ ਗਈ ਸੀ ,ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ ਤੇ ਨਾਲ ਹੀ ਚੇਤਾਵਨੀ ਦਿੱਤੀ ਗਈ ਜੇਕਰ ਦੁਬਾਰਾ ਨਾਜਾਇਜ਼ ਕਬਜ਼ੇ ਕੀਤੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਥਾਣਾ ਢਿਲਵਾਂ ਦੇ ਏ.ਐਸ.ਆਈ. ਮੂਰਤਾ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਆਪਣੀ ਵਾਹਨ ਸੜਕਾਂ ਵਿਚ ਨਾ ਲਗਾਉਣ, ਜਿਸ ਕਾਰਨ ਸੜਕਾਂ ਵਿਚ ਟਰੈਫ਼ਿਕ ਜਾਮ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ ਤੇ ਆਪਣੇ ਵਾਹਨ ਨੂੰ ਪਾਰਕ ਵਾਲੀ ਜਗ੍ਹਾ ਤੇ ਖੜ੍ਹਾ ਕੀਤਾ ਜਾਵੇ ਤਾਂ ਕਿ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਹੋਵੇ | ਇਸ ਮੌਕੇ ਕਮਲ ਕੁਮਾਰ, ਕਲਰਕ ਅਮਨ, ਭਰਤ ਅਤੇ ਢਿੱਲਵਾਂ ਥਾਣੇ ਤੋਂ ਏ.ਐਸ.ਆਈ. ਮੂਰਤਾ ਸਿੰਘ, ਕਾਂਸਟੇਬਲ ਮੇਜਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |