ਚੇਅਰਮੈਨ ਸਰਬਜੀਤ ਸਿੰਘ ਪੱਪਲ ਵਲੋਂ ਬਰਿਆਰ ਮੰਡੀ ਦਾ ਦੌਰਾ
ਬੇਗੋਵਾਲ, 13 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਸਰਬਜੀਤ ਸਿੰਘ ਪੱਪਲ ਨੇ ਬਰਿਆਰ ਮੰਡੀ ਦਾ ਦੌਰਾ ਕਰਦਿਆਂ ਆੜ੍ਹਤੀਆਂ ਤੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਹੱਲ ਕਰਨ ਦਾ ਵਿਸ਼ਵਾਸ ਦਵਾਇਆ | ਜਦਕਿ ਇਸ ਸਮੇਂ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਮਾਰਕੀਟ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਪੱਪਲ ਦਾ ਬਰਿਆਰ ਮੰਡੀ ਵਿੱਚ ਪੁੱਜਣ ‘ਤੇ ਸਭ ਤੋਂ ਪਹਿਲਾਂ ਆੜ੍ਹਤੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਨਾਲ ਹੀ ਮੰਡੀ ਦੇ ਫੜ ਨੂੰ ਪੱਕਾ ਕਰਨ ਅਤੇ ਹੋਰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਿਸ ‘ਤੇ ਚੇਅਰਮੈਨ ਸਰਬਜੀਤ ਸਿੰਘ ਪੱਪਲ ਵੱਲੋਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੰਡੀ ਵਿੱਚ ਕਿਸੇ ਵੀ ਧਿਰ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੋ ਸਮੱਸਿਆਵਾਂ ਉਨ੍ਹਾਂ ਸਾਡੇ ਅੱਗੇ ਰੱਖੀਆਂ ਹਨ ਉਨ੍ਹਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਾ ਹਾਂ | ਇਸ ਸੰਬੰਧੀ ਉਹ ਜਲਦ ਹੀ ਉੱਚ ਅਧਿਕਾਰੀਆਂ ਅਤੇ ਮੰਡੀਕਰਨ ਬੋਰਡ ਨਾਲ ਵਿਚਾਰ ਵਟਾਂਦਰਾ ਕਰਨਗੇ | ਇਸ ਮੌਕੇ ਸਤਪਾਲ ਸਿੰਘ ਸਰਪੰਚ ਜੱਬੋ ਮੰਡੀ, ਸੁਪਰਵਾਈਜ਼ਰ ਸੁਖਜਿੰਦਰ ਸਿੰਘ, ਸਤਪਾਲ ਸਿੰਘ ਦੋਧੀ, ਬਲਕਾਰ ਸਿੰਘ ਜੱਬੋ, ਸਤਪਾਲ ਸਿੰਘ ਸਰਪੰਚ ਬਰਿਆਰ, ਹਰਜਿੰਦਰ ਸਿੰਘ ਮੰਡੀ ਸੁਪਰਵਾਈਜ਼ਰ ਆਦਿ ਹਾਜ਼ਰ ਸਨ |