14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਨਾ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਨੂੰ ਦਰਸਾਉਂਦਾ : ਜਸਵੰਤ ਵਿਰਲੀ

ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ, ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਨੂੰ ਦਿਨ ਦਿਹਾੜੇ ਨਸ਼ੇ ਦੇ ਸੁਦਾਗਰ ਵਲੋਂ ਗੋਲੀਆਂ ਮਾਰ ਕੇ ਮਾਰ ਦੇਣਾ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਨੂੰ ਦਰਸਾਉਂਦਾ ਹੈ | ਇਹ ਪ੍ਰਗਟਾਵਾ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੇ ਪ੍ਰੈੱਸ ਸਕੱਤਰ ਸਾਥੀ ਜਸਵੰਤ ਵਿਰਲੀ ਨੇ ਕਿਹਾ, ਕਿ ਸੂਬਾ ਪੰਜਾਬ ਅੰਦਰ ਗਲਤ ਨੀਤੀਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲਾ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ | ਮਾਨਸਾ ਵਿਖੇ ਇਹ ਵਾਪਰੀ ਘਟਨਾ ਦਰਸਾਉਂਦੀ ਹੈ ਕਿ ਸੂਬਾ ਪੰਜਾਬ ਨਸ਼ਿਆਂ ਦੇ ਵਿਕਰੇਤਾਵਾਂ ਵਲੋਂ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਵਾਲੇ ਪਾਸੇ ਧਕੇਲ ਕੇ ਬਰਬਾਦ ਕਰਨ ਤੇ ਤੁਲਿਆ ਹੋਇਆ ਹੈ ਜਿਸਦੀ ਜ਼ਿੰਮੇਵਾਰ ਮੌਜੂਦਾ ਸਰਕਾਰ ਹੈ | ਉਨ੍ਹਾਂ ਪਰਮਿੰਦਰ ਸਿੰਘ ਝੋਟੇ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ |

ਅਜੀਤ ਡੈਸਕ 14-10-2026

ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।