14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਹੋਈ ਮੀਟਿੰਗ

ਨਡਾਲਾ, 13 ਅਕਤੂਬਰ (ਰਘਬਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ | ਇਸ ਮੌਕੇ ਕਿਸਾਨ ਆਗੂਆਂ ਨੇ ਕਣਕ ਦੀ ਬਿਜਾਈ ਦੇ ਮੱਦੇਨਜ਼ਰ ਸਹਿਕਾਰੀ ਸਭਾਵਾਂ ਵਿਚ ਡੀ. ਏ.

ਅਜੀਤ ਡੈਸਕ 14-10-2026
ਨਡਾਲਾ, 13 ਅਕਤੂਬਰ (ਰਘਬਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ | ਇਸ ਮੌਕੇ ਕਿਸਾਨ ਆਗੂਆਂ ਨੇ ਕਣਕ ਦੀ ਬਿਜਾਈ ਦੇ ਮੱਦੇਨਜ਼ਰ ਸਹਿਕਾਰੀ ਸਭਾਵਾਂ ਵਿਚ ਡੀ.ਏ.ਪੀ. ਖਾਦ ਅਤੇ ਸਬਸਿਡੀ ਵਾਲਾ ਕਣਕ ਦਾ ਬੀਜ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ | ਉਨ੍ਹਾਂ ਖਾਦ ਨਾਲ ਵਾਧੂ ਸਮਾਨ ਦੇਣ ਦੀ ਸ਼ਰਤ ਦਾ ਵੀ ਵਿਰੋਧ ਕੀਤਾ | ਲਿੱਟਾਂ ਨੇ ਭਾਰੀ ਬਾਰਿਸ਼ ਕਾਰਨ ਝੋਨੇ ਦੇ ਹੋਏ ਨੁਕਸਾਨ ਨੂੰ ਦੇਖਦਿਆਂ ਖ਼ਰੀਦ ਲਈ ਨਮੀ ਦੀ ਹੱਦ 20 ਫ਼ੀਸਦੀ ਕਰਨ ਦੀ ਮੰਗ ਕੀਤੀ | ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਨਿਗੂਣਾ ਦੱਸਦਿਆਂ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਡੀਜ਼ਲ, ਖੇਤੀ ਮਸ਼ੀਨਰੀ ਅਤੇ ਕੀਟਨਾਸ਼ਕਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਕਿਸਾਨਾਂ ਦੇ ਖ਼ਰਚੇ ਲਗਾਤਾਰ ਵਧ ਰਹੇ ਹਨ | ਇਸ ਮੌਕੇ ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ, ਗੁਲਜ਼ਾਰ ਸਿੰਘ ਖੱਸਣ, ਕੁਲਵੰਤ ਸਿੰਘ ਭੱਕੂਵਾਲ,ਅਮਰੀਕ ਸਿੰਘ ਘੱਗ, ਨਿਸ਼ਾਨ ਸਿੰਘ ਇਬਰਾਹੀਮਵਾਲ, ਮਹਿੰਦਰ ਸਿੰਘ,ਬਲਕਾਰ ਸਿੰਘ ਇਬਰਾਹੀਮਵਾਲ, ਕਰਮ ਸਿੰਘ ਮਾਨਾ ਤਲਵੰਡੀ,ਚਰਨਜੀਤ ਸਿੰਘ ਨਡਾਲਾ, ਬਲਕਾਰ ਸਿੰਘ ਇਬਰਾਹੀਮਵਾਲ, ਕੇਵਲ ਸਿੰਘ ਭੱਕੂਵਾਲ,ਤਰਸੇਮ ਸਿੰਘ ਭੱਕੂਵਾਲ,ਬਲਬੀਰ ਸਿੰਘ ਭੱਕੂਵਾਲ, ਗੁਰਮੁਖ ਸਿੰਘ,ਕੁਲਵੰਤ ਸਿੰਘ, ਗੁਰਵਿੰਦਰ ਸਿੰਘ ਲਿਟਾਂ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਅੰਦਰ ਮੁੜ ਦੁਬਾਰਾ ਆਪਣੇ ਬਲਬੂਤੇ ਸਰਕਾਰ ਬਣਾਏਗੀ-ਕੈਬਨਿਟ ਮੰਤਰੀ ਹਰਭਜਨ ਸਿੰਘ ਅਗਲੀ ਖ਼ਬਰ ਦੁਕਾਨ ਤੋਂ ਟੂਟੀਆਂ ਖਰੀਦਣ ਗਏ ਪਲੰਬਰ ਦਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।