15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਅੱਜ ਹਲਕਾ ਨਿਵਾਸੀਆਂ ਨਾਲ਼ ਵਿਚਾਰ-ਵਟਾਂਦਰਾ ਕਰਨਗੇ

ਸੁਲਤਾਨਪੁਰ ਲੋਧੀ, 14 (ਪ. ਪ.)

ਅਜੀਤ ਡੈਸਕ 15-10-2026
ਸੁਲਤਾਨਪੁਰ ਲੋਧੀ, 14 (ਪ.ਪ.) ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ 15 ਅਕਤੂਬਰ ਨੂੰ ਦੁਪਹਿਰ 1 ਵਜੇ ਤੋਂ ਬਾਅਦ ਦੁਪਹਿਰ 5 ਵਜੇ ਤੱਕ ਮੁੱਖ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਹਲਕਾ ਨਿਵਾਸੀਆਂ ਦੇ ਰੂਬਰੂ ਹੁੰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕਰਨਗੇ |ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਅਭਿਸ਼ੇਕ ਨੇ ਦੱਸਿਆ ਕਿ ਇਸ ਮੌਕੇ ਪਵਿੱਤਰ ਨਗਰੀ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਸਮੀਖਿਆ ਕੀਤੀ ਜਾਵੇਗੀ ਅਤੇ ਸ਼ਹਿਰ ਨਿਵਾਸੀਆਂ ਨਾਲ਼ ਵੀ ਗੱਲਬਾਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਾਫ਼ਲਾ ਦਿਨੋਂ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ |
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਦਾ ਭਾਜਪਾ ਕਰੇਗੀ ਸਮਰਥਨ-ਸੋਮ ਪ੍ਰਕਾਸ਼ ਅਗਲੀ ਖ਼ਬਰ ਬੰਦ ਦੇ ਸਮਰਥਨ ’ਚ ਬੀਕੇਯੂ ਕਾਦੀਆਂ ਵਲੋਂ ਨਡਾਲਾ ਤੋਂ ਰੋਸ ਮਾਰਚ ਕੱਢਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।