15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੱਡਾ ਸਵਾਲੀਆ ਨਿਸ਼ਾਨ-ਢਿੱਲੋਂ

ਨਡਾਲਾ, 14 ਅਕਤੂਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਭੁਲੱਥ ਤੋਂ ਸੀਨੀਅਰ ਆਗੂ ਪਰਮਜੀਤ ਸਿੰਘ ਢਿੱਲੋਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਮੰਦਭਾਗਾ ਕਰਾਰ ਦਿੱਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਨਾਲ ਅਜਿਹੀਆਂ ਘਟਨਾਵਾਂ ਵਾਪਰਨਾ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪਿੰਡ ਉੱਚਾ ਬੇਟ ਦਾ 12 ਸਾਲ ਦਾ ਬੱਚਾ ਭੇਦਭਰੀ ਹਾਲਤ ’ਚ ਲਾਪਤਾ ਅਗਲੀ ਖ਼ਬਰ ਫਗਵਾੜਾ ’ਚ ਹਥਿਆਰਬੰਦ ਲੁਟੇਰਿਆਂ ਨੇ ਜਿਊਲਰਜ਼ ਤੇ ਮਨੀਚੇਂਜਰ ਨੂੰ ਬਣਾਇਆ ਨਿਸ਼ਾਨਾ, ਦਾਤਰ ਮਾਰ ਕੇ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।