ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ
ਭੁਲੱਥ, 14 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇ ਵਾਲ ਗਰੁੱਪ) ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਕਿਸਾਨ ਆਗੂ ਮੁਖ਼ਤਿਆਰ ਸਿੰਘ ਸੋਨੀ ਅਤੇ ਸੁਖਜਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਕਾਰਨ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਕਈ ਪਰਿਵਾਰ ਉੱਜੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰਾਖੀ ਲਈ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ | ਇਸੇ ਮਕਸਦ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਹੈ |