15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲਾਟੀਆਂਵਾਲ ਤੇ ਤੋਤੀ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਬਹੁਪੱਖੀ ਮੁਹਿੰਮ ਦੀ ਅਗਵਾਈ

ਡਡਵਿੰਡੀ, 14 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਾਟੀਆਂਵਾਲ ਅਤੇ ਤੋਤੀ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਉਪ ਮੰਡਲ ਮੈਜਿਸਟ੍ਰੇਟ (ਐੱਸ. ਡੀ.

ਅਜੀਤ ਡੈਸਕ 15-10-2026
ਡਡਵਿੰਡੀ, 14 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਾਟੀਆਂਵਾਲ ਅਤੇ ਤੋਤੀ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਜਸਜੀਤ ਸਿੰਘ ਅਤੇ ਏ.ਐੱਸ.ਪੀ. ਧੀਰੇਂਦਰ ਵਰਮਾ ਨੇ ਵੱਖ - ਵੱਖ ਵਿਭਾਗਾਂ ਦੇ ਮੁਖੀਆਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਬਹੁਪੱਖੀ ਕਾਰਜ ਯੋਜਨਾ ਤਿਆਰ ਕੀਤੀ | ਮੀਟਿੰਗ ਦਾ ਮੁੱਖ ਮਕਸਦ ਨਸ਼ਿਆਂ ਦੀ ਦੁਰਵਰਤੋਂ ਅਤੇ ਤਸਕਰੀ ਨੂੰ ਖ਼ਤਮ ਕਰਨ ਲਈ ਤਾਲਮੇਲ ਨਾਲ ਨਿਰੰਤਰ ਕਾਰਵਾਈ ਕਰਨਾ ਅਤੇ ਪਿੰਡਾਂ ਦੇ ਵਸਨੀਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਉਸਾਰੂ ਤੇ ਉਤਪਾਦਕ ਗਤੀਵਿਧੀਆਂ ਨਾਲ ਜੋੜਨਾ ਸੀ | ਇਨ੍ਹਾਂ ਪਿੰਡਾਂ ਵਿਚ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਨੂੰ ਲਾਗੂ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਐੱਸ.ਡੀ.ਐੱਮ. ਅਤੇ ਏ.ਐੱਸ.ਪੀ. ਨੇ ਪੰਚਾਇਤਾਂ ਤੋਂ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੱਲ ਰਹੇ ਯਤਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਪਿੰਡਾਂ ਵਿਚ ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਅਹਿਮ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਸਟਰੀਟ ਲਾਈਟਾਂ ਦੇ ਪ੍ਰਬੰਧ ਨੂੰ ਬਿਹਤਰ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਪੰਚਾਇਤਾਂ, ਨੌਜਵਾਨਾਂ ਦੇ ਸਮੂਹਾਂ, ਪਿੰਡ ਰੱਖਿਆ ਕਮੇਟੀਆਂ ਅਤੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਸਮੇਂ ਸਿਰ ਮਦਦ ਲੈਣ ਲਈ ਉਤਸ਼ਾਹਿਤ ਕਰਨ |
ਪਿਛਲੀ ਖ਼ਬਰ ਜੀ.ਟੀ. ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ, ਇੱਕ ਜ਼ਖ਼ਮੀ ਅਗਲੀ ਖ਼ਬਰ ਕਤਲ ਦੇ ਮਾਮਲੇ ’ਚ ਲੋੜੀਂਦਾ ਨੌਜਵਾਨ ਕੋਤਵਾਲੀ ਪੁਲਿਸ ਵਲੋਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।