17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਕਾਂਗਰਸ ਨੇ ਕੱਢਿਆ ਮੋਮਬੱਤੀ ਮਾਰਚ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ‘ਚ ਕਾਂਗਰਸ ਵਲੋਂ ਮੋਮਬੱਤੀ ਮਾਰਚ ਕੱਢ ਕੇ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਕਾਂਗਰਸੀ ਆਗੂਆਂ ਨੇ ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਿਆ ਕੀਤੀ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਰਾਜ ‘ਚ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਪੰਜਾਬ ‘ਚ ਮੌਜੂਦਾ ਹਾਲਾਤ ਇਸ ਦੇ ਉਲਟ ਦਿਖਾਈ ਦੇ ਰਹੇ ਹਨ | ਵਿਧਾਨ ਸਭਾ ਹਲਕੇ ਦੇ ਪ੍ਰਧਾਨ ਉੱਜਵਲ ਪ੍ਰਭਾਕਰ ਦੀ ਅਗਵਾਈ ‘ਚ ਕੱਢੇ ਗਏ ਇਸ ਮੋਮਬੱਤੀ ਮਾਰਚ ‘ਚ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ | ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਵੋਹਰਾ, ਬਲਾਕ ਪ੍ਰਧਾਨ ਪਵਨ, ਕਮਲ ਧਾਲੀਵਾਲ, ਹਨੀ ਧਾਲੀਵਾਲ, ਪੁਸ਼ਪ ਰੱਤੀ, ਸਹਿਜ ਦਰਦੀ, ਧਰੁਵ ਸ਼ਰਮਾ, ਹਰਮਨ ਮਹਿਰਾ, ਅੰਸ਼ ਸ਼ਰਮਾ, ਮਾਨ ਸ਼ਰਮਾ, ਅਰਮਾਨ ਘਈ, ਰਾਹੁਲ ਕਰਵਲ ਅਤੇ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ | ਮਾਰਚ ਦੌਰਾਨ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਸੂਬੇ ‘ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਬਲਾਕ ਪ੍ਰਧਾਨ ਸਾਹਿਲ ਵੋਹਰਾ ਤੇ ਉੱਜਵਲ ਪ੍ਰਭਾਕਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਬੇਹੱਦ ਨਿੰਦਣਯੋਗ ਘਟਨਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਵੀ ਜਾਨਲੇਵਾ ਸਾਬਤ ਹੋ ਰਿਹਾ ਹੈ |

ਅਜੀਤ ਡੈਸਕ 17-10-2026

ਪਿਛਲੀ ਖ਼ਬਰ ਦਿਲਬਾਗ ਸਿੰਘ ਗਿੱਲ ਤੇ ਸਤਨਾਮ ਸਿੰਘ ਗਿੱਲ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹੇ ’ਚੋਂ ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ਅਧਿਕਾਰੀ ਅਗਲੇ 2 ਮਹੀਨਿਆਂ ’ਚ ਵਿਆਪਕ ਕਾਰਜ ਯੋਜਨਾ ਤਿਆਰ ਕਰਨ-ਅਕਾਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।