ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖਮੀ
ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਫੱਤੂਢੀਂਗਾ ਰੋਡ ’ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਬਜ਼ੁਰਗ ਪਤੀ ਪਤਨੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਪੁਲਿਸ ਵਲੋਂ ਇਲਾਜ ਲਈ ਮੁੱਢਲਾ ਸਿਹਤ ਕੇਂਦਰ ਟਿੱਬਾ ਲਿਜਾਇਆ ਗਿਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਡਿਊਟੀ ਡਾਕਟਰ ਵਲੋਂ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜ਼ੇਰੇ ਇਲਾਜ ਸ਼ਿੰਗਾਰਾ ਸਿੰਘ ਪੁੱਤਰ ਫ਼ਕੀਰ ਸਿੰਘ ਵਾਸੀ ਫੱਤੂਵਾਲ ਨੇ ਦੱਸਿਆ ਕਿ ਉਹ ਆਪਣੀ ਪਤਨੀ ਗੁਰਮੀਤੋ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਪੂਰਥਲਾ ਵੱਲ ਆ ਰਹੇ ਸਨ | ਜਦੋਂ ਉਹ ਫੱਤੂਢੀਂਗਾ ਥਾਣਾ ਨੇੜੇ ਪਹੁੰਚੇ ਤਾਂ ਪਿੱਛੋਂ ਆਉਂਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ’ਚ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |