ਅਜੀਤ ਸਿੰਘ ਘੁੰਮਣ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਉਪ ਪ੍ਰਧਾਨ ਨਿਯੁਕਤ
ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨ ਦੇਹੀ ਨਾਲ ਨਿਭਾਇਆ ਜਾਵੇਗਾ-ਘੁੰਮਣ
ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ | ਹਲਕਾ ਫਗਵਾੜਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅਜੀਤ ਸਿੰਘ ਘੁੰਮਣ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਹਲਕਾ ਭੁਲੱਥ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਅਧਿਕਾਰਤ ਪੱਤਰ ਜਾਰੀ ਕਰਦਿਆਂ ਸ੍ਰੀ ਅਜੀਤ ਸਿੰਘ ਘੁੰਮਣ ਨੂੰ ਮੁਬਾਰਕਬਾਦ ਦਿੱਤੀ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਘੁੰਮਣ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ | ਇਸ ਮੌਕੇ ਤੇ ਅਜੀਤ ਸਿੰਘ ਘੁੰਮਣ ਨੇ ਪ੍ਰਗਟ ਸਿੰਘ ਪ੍ਰਧਾਨ ਕਾਂਗਰਸ ਪੰਜਾਬ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਜ਼ਿੰਮੇਵਾਰੀ ਸੌਂਪੀ | ਇਸ ਮੌਕੇ ਤੇ ਚਰਨਜੀਤ ਸਿੰਘ ਚੇਅਰਮੈਨ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਕਪੂਰਥਲਾ, ਕਰਮਜੀਤ ਸਿੰਘ ਸੈਕਟਰੀ ਪੰਜਾਬ ਐਸ ਸੀ ਡਿਪਾਰਟਮੈਂਟ ਪੀਪੀਸੀਸੀ, ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ. ਸੀ ਡਿਪਾਰਟਮੈਂਟ ਹਲਕਾ ਭੁਲੱਥ, ਬਾਬਾ ਵਿਜੇ ਕੁਮਾਰ ਵਾਇਸ ਚੇਅਰਮੈਨ ਐਸ.
ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)-ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ | ਹਲਕਾ ਫਗਵਾੜਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅਜੀਤ ਸਿੰਘ ਘੁੰਮਣ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਹਲਕਾ ਭੁਲੱਥ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਅਧਿਕਾਰਤ ਪੱਤਰ ਜਾਰੀ ਕਰਦਿਆਂ ਸ੍ਰੀ ਅਜੀਤ ਸਿੰਘ ਘੁੰਮਣ ਨੂੰ ਮੁਬਾਰਕਬਾਦ ਦਿੱਤੀ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਘੁੰਮਣ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ | ਇਸ ਮੌਕੇ ਤੇ ਅਜੀਤ ਸਿੰਘ ਘੁੰਮਣ ਨੇ ਪ੍ਰਗਟ ਸਿੰਘ ਪ੍ਰਧਾਨ ਕਾਂਗਰਸ ਪੰਜਾਬ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਜ਼ਿੰਮੇਵਾਰੀ ਸੌਂਪੀ | ਇਸ ਮੌਕੇ ਤੇ ਚਰਨਜੀਤ ਸਿੰਘ ਚੇਅਰਮੈਨ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਕਪੂਰਥਲਾ, ਕਰਮਜੀਤ ਸਿੰਘ ਸੈਕਟਰੀ ਪੰਜਾਬ ਐਸ ਸੀ ਡਿਪਾਰਟਮੈਂਟ ਪੀਪੀਸੀਸੀ, ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ. ਸੀ ਡਿਪਾਰਟਮੈਂਟ ਹਲਕਾ ਭੁਲੱਥ, ਬਾਬਾ ਵਿਜੇ ਕੁਮਾਰ ਵਾਇਸ ਚੇਅਰਮੈਨ ਐਸ. ਸੀ.ਡਿਪਾਰਟਮੈਂਟ ਕਪੂਰਥਲਾ, ਸੋਹਣ ਸਿੰਘ ਪਰਮਾਰ ਜ਼ਿਲ੍ਹਾ ਜਨਰਲ ਸੈਕਟਰੀ, ਵਿਨੋਦ ਸੋਂਧੀ ਸੈਕਟਰੀ ਐਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਕਪੂਰਥਲਾ ਹਾਜ਼ਰ ਸਨ |