17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭੁਲੱਥ ਵਿਖੇ ਚੱਲ ਰਹੀ ਰਾਮਲੀਲ੍ਹਾ ਦੇ ਪੰਜਵੇਂ ਦਿਨ ਦਾ ਸਮਾਜ ਸੇਵੀ ਅਸ਼ੋਕ ਬਤਰਾ ਵਲੋਂ ਉਦਘਾਟਨ

ਭੁਲੱਥ, 16 ਅਕਤੂਬਰ (ਮਨਜੀਤ ਸਿੰਘ ਰਤਨ)- ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਨੂੰ ਸਮਰਪਿਤ ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿ੍ਕ ਕਲੱਬ ਭੁਲੱਥ ਵੱਲੋਂ ਕਰਵਾਈ ਜਾ ਰਹੀ 73ਵੀਂ ਸ੍ਰੀ ਰਾਮ ਲੀਲਾ ਦੇ ਪੰਜਵੇਂ ਦਿਨ ਦਾ ਉਦਘਾਟਨ ਉੱਘੇ ਸਮਾਜ ਸੇਵਕ ਅਸ਼ੋਕ ਬੱਤਰਾ ਬੇਗੋਵਾਲ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ, ਜਦਕਿ ਸਮਾਜ ਸੇਵੀ ਪਵਨ ਸਹਿਗਲ ਅਤੇ ਵਿੱਕੀ ਖੁਰਾਣਾ ਨੇ ਸਮਾਂ ਰੌਸ਼ਨੀ ਦੀ ਰਸਮ ਅਦਾ ਕੀਤੀ | ਇਸ ਮੌਕੇ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬਾਬਾ ਦੀਪਕ ਸ਼ਾਹ ਨੇ ਵੀ ਸ਼ਿਰਕਤ ਕੀਤੀ | ਇਸ ਦੌਰਾਨ ਭਗਵਾਨ ਸ੍ਰੀ ਰਾਮ ਜੀ ਨੂੰ ਜੰਗਲ ਵਿਚ ਭਰਤ ਜੀ ਦੇ ਮਿਲਣ ਅਤੇ ਸਰੂਪਨਖਾ ਦੇ ਪ੍ਰਸੰਗ ਦੀ ਸੁਚੱਜੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਨੇ ਕਿਹਾ ਕਿ ਰਾਮ ਲੀਲਾ ਸਾਨੂੰ ਸੱਚਾਈ, ਨੇਕੀ ਅਤੇ ਧਰਮ ਦੇ ਰਸਤੇ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ | ਸਮਾਗਮ ਦੌਰਾਨ ਕਲੱਬ ਦੇ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਤੇ ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ |

ਅਜੀਤ ਡੈਸਕ 17-10-2026

ਪਿਛਲੀ ਖ਼ਬਰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਅਜੀਤ ਸਿੰਘ ਘੁੰਮਣ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਉਪ ਪ੍ਰਧਾਨ ਨਿਯੁਕਤ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨ ਦੇਹੀ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।