17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਗਵਾੜਾ, 16 ਅਕਤੂਬਰ (ਚਾਨਾ)- ਪਿੰਡ ਦਰਵੇਸ਼ ਪਿੰਡ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਨੇ ਕੀਤੀ | ਕੈਂਪ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਤੇ ਮਿੱਟੀ ਪ੍ਰਦੂਸ਼ਿਤ ਹੁੰਦੀ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਵੀ ਮਾੜਾ ਅਸਰ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ‘ਚ ਮੌਜੂਦ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਤੇ ਨਾਈਟਰੋਜ਼ਨ, ਫਾਸਫੋਰਸ, ਪੋਟਾਸ਼ੀਅਮ ਵਰਗੇ ਜ਼ਰੂਰੀ ਤੱਤਾਂ ਦੇ ਨਾਲ-ਨਾਲ ਜੈਵਿਕ ਮਾਦੇ ਦਾ ਵੀ ਨੁਕਸਾਨ ਹੁੰਦਾ ਹੈ | ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ‘ਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ | ਇਸ ਲਈ ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਰੋਟਾਵੇਟਰ, ਐੱਮ. ਬੀ.

ਅਜੀਤ ਡੈਸਕ 17-10-2026
ਫਗਵਾੜਾ, 16 ਅਕਤੂਬਰ (ਚਾਨਾ)- ਪਿੰਡ ਦਰਵੇਸ਼ ਪਿੰਡ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਨੇ ਕੀਤੀ | ਕੈਂਪ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਤੇ ਮਿੱਟੀ ਪ੍ਰਦੂਸ਼ਿਤ ਹੁੰਦੀ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਵੀ ਮਾੜਾ ਅਸਰ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ‘ਚ ਮੌਜੂਦ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਤੇ ਨਾਈਟਰੋਜ਼ਨ, ਫਾਸਫੋਰਸ, ਪੋਟਾਸ਼ੀਅਮ ਵਰਗੇ ਜ਼ਰੂਰੀ ਤੱਤਾਂ ਦੇ ਨਾਲ-ਨਾਲ ਜੈਵਿਕ ਮਾਦੇ ਦਾ ਵੀ ਨੁਕਸਾਨ ਹੁੰਦਾ ਹੈ | ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ‘ਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ | ਇਸ ਲਈ ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਰੋਟਾਵੇਟਰ, ਐੱਮ.ਬੀ. ਪਲਾਓ ਅਤੇ ਹੋਰ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਹ ਮਸ਼ੀਨਰੀ ਸਹਿਕਾਰੀ ਸਭਾਵਾਂ, ਕਸਟਮ ਹਾਇਰਿੰਗ ਸੈਂਟਰਾਂ ਅਤੇ ਖੇਤੀਬਾੜੀ ਵਿਭਾਗ ਰਾਹੀਂ ਸਬਸਿਡੀ ‘ਤੇ ਜਾਂ ਕਿਰਾਏ ‘ਤੇ ਉਪਲਬਧ ਹੈ | ਉਨ੍ਹਾਂ ਕਿਸਾਨਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ | ਇਸ ਤੋਂ ਇਲਾਵਾ, ਪਰਾਲੀ ਦੀਆਂ ਗੰਢਾਂ ਬਣਵਾ ਕੇ ਵੀ ਇਸ ਦੀ ਹੋਰ ਕੰਮਾਂ ਲਈ ਵਰਤੋਂ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਕਰਦਿਆਂ ਕਿਸੇ ਵੀ ਹਾਲਤ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ | ਇਸ ਮੌਕੇ ਬਲਵੰਤ ਰਾਏ, ਅਮਰਜੀਤ ਸਿੰਘ, ਸਿਮਰਨਜੀਤ ਸਿੰਘ, ਤਰਲੋਚਨ ਸਿੰਘ, ਗੁਰਦੀਪ ਸਿੰਘ ਤੇ ਤਰਲੋਕ ਸਿੰਘ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ | ਵਿਅਕਤੀ ਦਾ ਗੁਆਚਿਆ ਮੋਬਾਈਲ ਵਾਪਸ ਕੀਤਾ ਫਗਵਾੜਾ, 16 ਅਕਤੂਬਰ (ਚਾਨਾ)-ਫਗਵਾੜਾ ਦੇ ਡੱਡਲ ਮੁਹੱਲੇ ’ਚ ਇਮਾਨਦਾਰੀ ਦੀ ਮਿਸਾਲ ਦੇਖਣ ਨੂੰ ਮਿਲੀ, ਜਿੱਥੇ ਖਲਵਾੜਾ ਦੇ ਇੱਕ ਵਿਅਕਤੀ ਦਾ ਮੋਬਾਈਲ ਫ਼ੋਨ ਜੇਬ ’ਚੋਂ ਡਿੱਗ ਗਿਆ | ਮੋਬਾਈਲ ਮਿਲਣ ’ਤੇ ਲੱਕੀ ਨਾਮਕ ਨੌਜਵਾਨ ਨੇ ਇਸ ਨੂੰ ਇਲਾਕੇ ਦੇ ਕੌਂਸਲਰ ਜਤਿੰਦਰ ਵਰਮਾਨੀ ਦੇ ਹਵਾਲੇ ਕਰ ਦਿੱਤਾ | ਉਨ੍ਹਾਂ ਮੋਬਾਈਲ ਦੇ ਮਾਲਕ ਨਾਲ ਸੰਪਰਕ ਕਰਕੇ ਉਸ ਦਾ ਗੁਆਚਿਆ ਫ਼ੋਨ ਸੁਰੱਖਿਅਤ ਵਾਪਸ ਕਰਵਾ ਦਿੱਤਾ | ਮੋਬਾਈਲ ਵਾਪਸ ਮਿਲਣ ‘ਤੇ ਪਰਿਵਾਰ ਨੇ ਧੰਨਵਾਦ ਕੀਤਾ | ਇਹ ਘਟਨਾ ਸਾਬਤ ਕਰਦੀ ਹੈ ਕਿ ਇਨਸਾਨੀਅਤ ਅਜੇ ਵੀ ਜ਼ਿੰਦਾ ਹੈ |
ਪਿਛਲੀ ਖ਼ਬਰ ਡੱਲੇ ਵਾਲੇ ਮੇਲੇ ’ਤੇ ਕੈਂਪ ਲਗਾਉਣ ਵਾਲੇ ਡਾਕਟਰਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਭੁਲੱਥ ਵਿਖੇ ਚੱਲ ਰਹੀ ਰਾਮਲੀਲ੍ਹਾ ਦੇ ਪੰਜਵੇਂ ਦਿਨ ਦਾ ਸਮਾਜ ਸੇਵੀ ਅਸ਼ੋਕ ਬਤਰਾ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।