17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਬੇਗੋਵਾਲ, 16 ਅਕਤੂਬਰ (ਸੁਖਜਿੰਦਰ ਸਿੰਘ)-ਮਹਾਨ ਤਪੱਸਵੀ, ਵਿੱਦਿਆ ਦੇ ਦਾਨੀ ਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ 144ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 17 ਅਕਤੂਬਰ ਦਿਨ ਸ਼ਨੀਵਾਰ ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਅਸਥਾਨ ਬੇਗੋਵਾਲ ਵਿਖੇ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੰਤਾਂ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਇਸ ਮਹਾਨ ਗੁਰਮਤਿ ਸਮਾਗਮ ਦੀ ਸ਼ੁਰੂਆਤ 17 ਅਕਤੂਬਰ ਨੂੰ ਸਵੇਰੇ 10 ਵਜੇ ਹੋਵੇਗੀ ਜਿਸ ਦੀ ਸਮਾਪਤੀ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ | ਉਹਨਾਂ ਦੱਸਿਆ ਕਿ ਇਸ ਸਬੰਧੀ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਜਾਣ ਵਾਲੇ ਗੁਰਮਤ ਸਮਾਗਮ ਵਿੱਚ ਹਜ਼ੂਰੀ ਰਾਗੀ ਅਤੇ ਢਾਡੀ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ ਸੰਤਾਂ ਦੀ ਜੀਵਨੀ ਤੇ ਵੀ ਚਾਨਣਾ ਪਾਉਣਗੇ | ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 17 ਅਕਤੂਬਰ ਨੂੰ ਇਹਨਾਂ ਸਮਾਗਮਾਂ ਵਿੱਚ ਵੱਧ ਚੜ ਕੇ ਪਹੁੰਚਣ ਤੇ ਸਮਾਗਮਾਂ ਦੀਆਂ ਰੌਣਕਾਂ ਨੂੰ ਵਧਾਉਣ |

ਅਜੀਤ ਡੈਸਕ 17-10-2026

ਪਿਛਲੀ ਖ਼ਬਰ ਭੁਲੱਥ ਵਿਖੇ ਤਹਿਸੀਲ ਚੌਕ ’ ਚ ਦਿੱਤੇ ਧਰਨੇ ’ ਚ ਵੱਖ - ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਅੱਜ ਰਾਤ ਸਜਣਗੇ ਦੀਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।