17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਦੇ ਯਤਨ ਕੀਤੇ-ਗੰਨਮੈਨ ਗਾਰਡ ਏਕਤਾ ਸੁਸਾਇਟੀ

ਭੰਡਾਲ ਬੇਟ, 16 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਗੰਨਮੈਨ ਗਾਰਡ ਏਕਤਾ ਸੁਸਾਇਟੀ ਰਜਿ ਪੰਜਾਬ ਦੇ ਪ੍ਰਧਾਨ ਸੇਵਕ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਸੰਗੋਜਲਾ ਗੰਨਮੈਨ ਗਾਰਡ ਏਕਤਾ ਸੁਸਾਇਟੀ ਰਜਿ ਪੰਜਾਬ, ਜ਼ਿਲ੍ਹਾ ਪ੍ਰਧਾਨ ਸਰੂਪ ਸਿੰਘ ਕਪੂਰਥਲਾ, ਜਨਰਲ ਸੈਕਟਰੀ ਸਤਨਾਮ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਜਨਰਲ ਸਕੱਤਰ ਗੁਰਜੀਤ ਸਿੰਘ, ਸਕੱਤਰ ਮਹਿਰ ਸਿੰਘ, ਸਕੱਤਰ ਗੁਰਦੀਪ ਸਿੰਘ, ਸਕੱਤਰ ਮਲਕੀਤ ਸਿੰਘ, ਕੈਸ਼ੀਅਰ ਅਮਰਜੀਤ ਸਿੰਘ, ਸੋਹਲ ਕਪੂਰਥਲਾ ਆਦਿ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਿਸਟਮ ਤੇ ਸਵਾਲੀਆ ਨਿਸ਼ਾਨ ਖੜਾ ਕੀਤਾ ਹੈ | ਆਗੂਆਂ ਨੇ ਮਾਨਸਾ ਕਾਂਡ ਮਾਮਲੇ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਰਵਾਉਣ, ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਪੰਜਾਬ ਵਿਚ ਨਸ਼ਾ ਤਸਕਰੀ ਦੇ ਕਥਿਤ ਗੱਠਜੋੜ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਵਿਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿੱਕਰੀ ਵਿਰੁੱਧ ਲਗਾਤਾਰ ਆਵਾਜ਼ ਉਠਾ ਰਹੇ ਸਨ |ਉਨ੍ਹਾਂ ਨੇ ਆਪਣੀਆਂ ਕੋਸ਼ਿਸ਼ਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਦਾ ਯਤਨ ਕੀਤਾ |ਉਨ੍ਹਾਂ ਦਾ ਕਤਲ ਸਿਰਫ਼ ਇੱਕ ਵਿਅਕਤੀ ਦੀ ਮੌਤ ਨਹੀਂ ਹੈ,ਸਗੋਂ ਇਸ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ ਉਨ੍ਹਾਂ ਨੇ ਕਿਹਾ ਕਿ ਇਸ ਕਤਲ ਨਾਲ ਜੁੜੇ ਹਾਲਾਤ ਦੀ ਡੂੰਘਾਈ ਨਿਰਪੱਖ ਅਤੇ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ |

ਅਜੀਤ ਡੈਸਕ 17-10-2026

ਪਿਛਲੀ ਖ਼ਬਰ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਤੇ ਹੋਰ ਆਗੂਆਂ ਵਲੋਂ ਵਕਫ਼ ਬੋਰਡ ਦੇ ਅਸਟੇਟ ਅਫ਼ਸਰ ਨਾਲ ਮੁਲਾਕਾਤ ਅਗਲੀ ਖ਼ਬਰ ਵਿਦਿਆਰਥੀ ਆਪਣੇ ਮਾਪਿਆਂ ਤੇ ਹੋਰਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਨ-ਡਾ. ਜਗਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।