ਮਾਡਰਨ ਜੇਲ੍ਹ ਦੇ ਹਵਾਲਾਤੀ ਨੇ ਜੇਲ੍ਹ ਅਧਿਕਾਰੀਆਂ ’ਤੇ ਕੀਤੀ ਹਮਲੇ ਦੀ ਕੋਸ਼ਿਸ਼
ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਵਲੋਂ ਜੇਲ੍ਹ ਅਧਿਕਾਰੀਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਹਵਾਲਾਤੀ ਅਸ਼ੀਸ਼ ਚੋਪੜਾ ਵਾਸੀ ਫ਼ਿਰੋਜਪੁਰ ਨੂੰ ਜੇਲ੍ਹ ਤਬਦੀਲ ਕਰਨ ਲਈ ਡਿਓੜੀ ਵਿਖੇ ਲਿਆਉਣ ’ਤੇ ਹਵਾਲਾਤੀ ਬਿਨਾਂ ਤਲਾਸ਼ੀ ਕਰਵਾਏ ਹੀ ਜ਼ਬਰਦਸਤੀ ਵਧੀਕ ਸੁਪਰਡੈਂਟ ਦੇ ਦਫ਼ਤਰ ਅੰਦਰ ਦਾਖਲ ਹੋ ਗਿਆ ਤੇ ਕਿਸੇ ਨੁਕੀਲੀ ਚੀਜ਼ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕ ੀਤੀ | ਜਿਸ ਨੂੰ ਜੇਲ੍ਹ ਕਰਮਚਾਰੀਆਂ ਨੇ ਕਾਬੂ ਕੀਤਾ | ਉਕਤ ਹਵਾਲਾਤੀ ਵਿਰੁੱਧ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ.
ਅਜੀਤ ਡੈਸਕ
18-10-2026