‘ਆਪ’ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਆਪਣੇ ਸਾਥੀਆਂ ਸਮੇਤ ਮਾਤਾ ਭੱਦਰਕਾਲੀ ਮੰਦਿਰ ਵਿਚ ਨਤਮਸਤਕ ਹੋਏ
ਨਡਾਲਾ, 18 ਅਕਤੂਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਉੱਘੇ ਸਮਾਜ ਸੇਵੀ ਅਤੇ ਕਿਸਾਨ ਆਗੂ ਹੈਪੀ ਜੁਲਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਕੀਤੀ ਗਈ ਮੁਲਾਕਾਤ ਨੇ ਹਲਕਾ ਭੁਲੱਥ ਦੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਹਲਕਾ ਭੁਲੱਥ ਦੇ ਮੌਜੂਦਾ ਹਾਲਾਤ, ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ |ਜ਼ਿਕਰਯੋਗ ਹੈ ਕਿ ਹਲਕਾ ਭੁਲੱਥ ਦੀ ਸਿਆਸਤ ਵਿਚ ਪਿਛਲੇ ਕੁੱਝ ਸਮੇਂ ਤੋਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ | ਅਜਿਹੇ ਮਾਹੌਲ ਵਿਚ ਸਮਾਜ ਸੇਵੀ ਅਤੇ ਕਿਸਾਨ ਆਗੂ ਹੈਪੀ ਜੁਲਕਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ |ਇਸ ਮੁਲਾਕਾਤ ਤੋਂ ਬਾਅਦ ਹਲਕੇ ਦੇ ਸਿਆਸੀ ਗਲਿਆਰਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ | ਹਾਲਾਂਕਿ ਹੈਪੀ ਜੁਲਕਾ ਵੱਲੋਂ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਲ ਹੋਣ ਜਾਂ ਭਵਿੱਖ ਦੀ ਸਿਆਸੀ ਰਣਨੀਤੀ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ |ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਮੁਲਾਕਾਤ ਦੇ ਕੋਈ ਸਿਆਸੀ ਮਾਇਨੇ ਸਾਹਮਣੇ ਆਉਂਦੇ ਹਨ ਜਾਂ ਇਹ ਮੁਲਾਕਾਤ ਸਿਰਫ਼ ਹਲਕੇ ਦੇ ਮੁੱਦਿਆਂ ਤੱਕ ਹੀ ਸੀਮਤ ਰਹਿੰਦੀ ਹੈ | ਫ਼ਿਲਹਾਲ ਇਸ ਮੁਲਾਕਾਤ ਨੇ ਹਲਕਾ ਭੁਲੱਥ ਦੀ ਸਿਆਸਤ ਵਿਚ ਨਵੀਂ ਚਰਚਾ ਜ਼ਰੂਰ ਛੇੜ ਦਿੱਤੀ ਹੈ |