20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹੰਸਪਾਲ ਨੂੰ ਹਲਕਾ ਕਪੂਰਥਲਾ ਦਾ ਇੰਚਾਰਜ ਬਣਾਏ ਜਾਣ ’ਤੇ ਹਾਈਕਮਾਨ ਦਾ ਧੰਨਵਾਦ-ਸੌਂਦ, ਭੰਬਰਾ

ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਵਲੋਂ ਹਲਕਾ ਕਪੂਰਥਲਾ ਤੋਂ ਉੱਘੇ ਸਮਾਜ ਸੇਵਕ ਤੇ ਉੱਦਮੀ ਅਤੇ ਹਲਕਾ ਨਿਵਾਸੀਆਂ ਦੇ ਹਰਮਨ ਪਿਆਰੇ ਆਗੂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਇੰਚਾਰਜ ਬਣਾਏ ਜਾਣ ’ਤੇ ਧੰਨਵਾਦ ਕਰਦਿਆਂ ਰਾਮਗੜ੍ਹੀਆ ਵੈੱਲਫੇਅਰ ਬੋਰਡ ਕਪੂਰਥਲਾ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਸਿੰਘ ਸੌਂਦ ਠੱਟਾ ਨਵਾਂ ਅਤੇ ਸੁਲਤਾਨਪੁਰ ਲੋਧੀ ਤੋਂ ਚੇਅਰਮੈਨ ਗੁਰਸ਼ਰਨ ਸਿੰਘ ਭੰਬਰਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਰਾਮਗੜ੍ਹੀਆ ਭਾਈਚਾਰੇ ਨੂੰ ਵੱਡਾ ਮਾਣ ਦਿੱਤਾ ਹੈ | ਉਨ੍ਹਾਂ ਨੇ ਕਿਹਾ ਦਵਿੰਦਰਪਾਲ ਸਿੰਘ ਹੰਸਪਾਲ ਦਾ ਕਪੂਰਥਲਾ ਹਲਕੇ ਅੰਦਰ ਵੱਡਾ ਆਧਾਰ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਰਾਜਨੀਤਕ ਸੋਚ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਰਾਮਗੜ੍ਹੀਆ ਭਾਈਚਾਰੇ ਨੂੰ ਸਰਕਾਰ ਵਿਚ ਵੀ ਵੱਡੇ ਅਹੁਦੇ ਦਿੱਤੇ ਹਨ, ਜਿਸ ਨਾਲ ਪੰਜਾਬ ਵਿਚ ਭਾਈਚਾਰੇ ਦੇ ਲੋਕਾਂ ਵਿਚ ਵੱਡੀ ਖ਼ੁਸ਼ੀ ਪਾਈ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਦਕਾ ਪੰਜਾਬ ਵਿਚ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਇਤਿਹਾਸ ਸਿਰਜੇਗੀ |

ਸੁਖਵਿੰਦਰ ਸਿੰਘ ਸੌਂਦ ਤੇ ਗੁਰਸ਼ਰਨ ਸਿੰਘ ਭੰਬਰਾ 20-10-2026

ਪਿਛਲੀ ਖ਼ਬਰ ਨਡਾਲਾ ਵਿਖੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ ਅਗਲੀ ਖ਼ਬਰ ਸਪੋਰਟਸ ਕਰਾਟੇ ਅਕੈਡਮੀ ਦੇ ਲਵਪ੍ਰੀਤ ਸਿੰਘ ਨੇ ਰਾਜ ਪੱਧਰੀ ਖੇਡਾਂ ’ਚ ਤੀਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।