ਪਿੰਡ ਮੇਤਲਾ ਵਿਚ ਬਾਰ੍ਹਵਾਂ ਅੱਖਾਂ ਦਾ ਮੁਫ਼ਤ ਕੈਂਪ 25 ਨੂੰ-ਨਿਰਵਾਲ
ਭੁਲੱਥ, 19 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਰ੍ਹਵਾਂ ਅੱਖਾਂ ਦਾ ਮੁਫ਼ਤ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਨਿਰਵਾਲ ਯੂ ਕੇ ਨੇ ਦੱਸਿਆ, ਕਿ ਇਹ ਕੈਂਪ ਗੁਰਦੁਆਰਾ ਸਾਹਿਬ ਪਿੰਡ ਮੇਤਲਾ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਵਿਖੇ ਲਗਾਇਆ ਜਾਵੇਗਾ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵੱਲੋਂ ਡਾ. ਕਪਿਲ ਮੀਤ ਸਿੰਘ, ਡਾ.
ਅਜੀਤ ਡੈਸਕ
20-10-2026