22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਗਵੰਤ ਮਾਨ ਸਰਕਾਰ ਖ਼ਿਲਾਫ਼ ਹੜਤਾਲ ਦੇ ਚਲਦਿਆਂ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਫਗਵਾੜਾ, 21 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਵਿਰੋਧ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਅਤੇ ਸਾਂਝੇ ਮੁਲਾਜ਼ਮ ਮੰਚ ਦੇ ਸੱਦੇ ’ਤੇ ਫਗਵਾੜਾ ’ਚ ਮਹਾਂ ਹੜਤਾਲ ਤਹਿਤ ਰੋਸ ਪ੍ਰਦਰਸ਼ਨ ਕੀਤਾ ਗਿਆ | ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਟਾਊਨ ਹਾਲ ਫਗਵਾੜਾ ਅੱਗੇ ਵਿਸ਼ਾਲ ਧਰਨਾ ਦਿੱਤਾ | ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ | ਹੜਤਾਲ ਕਾਰਨ ਸਰਕਾਰੀ ਸਕੂਲਾਂ ’ਚ ਪੜ੍ਹਾਈ ਵੀ ਪ੍ਰਭਾਵਿਤ ਹੋਈ | ਧਰਨੇ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਰੰਧਾਵਾ, ਗਣੇਸ਼ ਭਗਤ, ਸਤਵੰਤ ਟੂਰਾ, ਮਾਸਟਰ ਗਿਆਨ ਚੰਦ ਨਈਅਰ, ਪਲਵਿੰਦਰ ਸਿੰਘ, ਮੋਹਨ ਸਿੰਘ ਭੱਟੀ, ਅਜੇ ਸ਼ਰਮਾ, ਗੁਰਮੁਖ ਸਿੰਘ, ਦਲਜੀਤ ਸਿੰਘ ਸੈਣੀ, ਜਸਵੀਰ ਸਿੰਘ ਸੈਣੀ ਅਤੇ ਹੰਸਰਾਜ ਬੰਗੜ, ਹਰਮੇਸ਼ ਪਾਠਕ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦਾ ਹੱਲ ਕਰਨ ਵਿਚ ਅਸਫਲ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਵਿਭਾਗੀ ਤੇ ਵਿੱਤੀ ਮੰਗਾਂ ਨੂੰ ਲਾਗੂ ਕਰਨ ਲਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ | ਧਰਨੇ ’ਚ ਪਰਮਜੀਤ ਸਿੰਘ ਚੌਹਾਨ, ਗੌਰਵ ਰਾਠੌਰ, ਸਤਨਾਮ ਸਿੰਘ ਗਿੱਲ, ਪੰਕਜ ਸ਼ਰਮਾ, ਸੁਰਿੰਦਰ ਰਾਮ, ਕਮਲਦੀਪ ਕੌਰ ਸੈਣੀ, ਨੇਹਾ ਸੇਠੀ, ਸੁਨੀਤਾ, ਜਸਪਾਲ ਸਿੰਘ ਬੋਹਾਨੀ, ਬਿਕਰਮ ਸਿੰਘ, ਮਨਜੋਤ ਕੌਰ, ਕਮਲ ਕੁਮਾਰ, ਰਾਮਪਾਲ ਵਰਮਾ, ਸੁਰਿੰਦਰ ਕੁਮਾਰ, ਅਕਬਰ ਖ਼ਾਨ, ਬਲਵਿੰਦਰ ਕੁਮਾਰ ਨਿਧੜਕ, ਮਨਜੀਤ ਲਾਲ, ਨਾਇਬ ਸਿੰਘ, ਜਤਿੰਦਰ ਕੁਮਾਰ, ਹਰਸਿਮਰਤ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |

ਅਜੀਤ ਡੈਸਕ 22-10-2026

ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ ਅਗਲੀ ਖ਼ਬਰ ਜੈ ਮਾਂ ਵੈਸ਼ਨੋ ਦੇਵੀ ਕਲੱਬ ਭੁਲੱਥ ਵੱਲੋਂ ਸਾਲਾਨਾ ਜਾਗਰਣ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।