23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਕੱਲ੍ਹ ਨੂੰ ਵਿਸ਼ੇਸ਼ ਕੈਂਪ ਲੱਗਣਗੇ-ਅਕਾਸ਼ ਬਾਂਸਲ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਐਸ. ਆਈ.

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 23-10-2026
ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਐਸ.ਆਈ.ਆਰ. 2026 ਤਹਿਤ 24 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ | ਇਸ ਸਬੰਧੀ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ’ਚ ਆਪਣਾ ਨਾਂਅ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਕੈਂਪ ਮੌਕੇ ਬੀ.ਐਲ.ਓਜ਼ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂਅ ਦੀ ਜਾਂਚ ਕਰਨ ਵਿਚ ਸਹਾਇਤਾ ਕਰਨਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਬੀ.ਐਲ.ਓ. ਵਲੋਂ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂਅ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ‘ਤੇ ਲੋੜੀਂਦੀ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਤੇ 8 ਭਰਨ ਅਤੇ ਜਮਾਂ ਕਰਵਾਉਣ ਵਿਚ ਵੀ ਵੋਟਰਾਂ ਦੀ ਅਗਵਾਈ ਕੀਤੀ ਜਾਵੇਗੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ ਲਈ ਕਿਹਾ | ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂਅ ਅੰਤਿਮ ਵੋਟਰ ਸੂਚੀ ਵਿਚ ਜ਼ਰੂਰ ਚੈੱਕ ਕਰਨ, ਜੇਕਰ ਨਾਂਅ ਦਰਜ ਨਹੀਂ ਹੈ ਤਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਰਜਿਸਟਰੇਸ਼ਨ ਕਰਵਾਉਣ ਲਈ ਇਨ੍ਹਾਂ ਕੈਂਪਾਂ ਤੋਂ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸੰਬੰਧੀ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ ਫ਼ਰੀ ਵੋਟਰ ਹੈਲਪ ਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪ ਲਾਈਨ 01822-233777 ‘ਤੇ ਲੋਕ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਆਨੰਦ ਕਾਲਜ ਦਾ ਡੀ.ਐਮ.ਐਲ.ਟੀ. ਤੇ ਸਿਵਲ ਡਿਪਲੋਮਾ ਵਿਭਾਗ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।