ਸੰਤ ਬਾਬਾ ਕਰਮ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ
ਕਪੂਰਥਲਾ, 22 ਅਕਤੂਬਰ (ਸਡਾਨਾ)-ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ 200 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ 25ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ 24 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 6:30 ਤੋਂ ਰਾਤ 10:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਹੋਤੀ ਮਰਦਾਨ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਤਰਲੋਕ ਸਿੰਘ ਦੀ ਅਗਵਾਈ ਹੇਠ ਕਰਮਜੋਤ ਕੀਰਤਨ ਸਮਾਗਮ ਸੇਵਕ ਸਭਾ ਤੇ ਗੁਰਦੁਆਰਾ ਸਾਹਿਬ ਵਲੋਂ ਕਰਵਾਏ ਜਾ ਰਹੇ ਸਮਾਗਮ ਦੌਰਾਨ ਸੰਤ ਬਾਬਾ ਤਰਲੋਕ ਸਿੰਘ ਹੋਤੀ ਮਰਦਾਨ ਵਾਲਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸੰਗਤਾਂ ਨੂੰ ਕਥਾ ਰਾਹੀਂ ਨਿਹਾਲ ਕਰਨਗੇ | ਜਦਕਿ ਡਾ. ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਸੰਗਤਾਂ ਨੂੰ ਗੁਰਬਾਣੀ ਰਾਹੀਂ ਗੁਰੂ ਚਰਨਾ ਨਾਲ ਜੋੜਨਗੇ |