ਤਪ ਅਸਥਾਨ ਬਾਬਾ ਸ੍ਰੀਚੰਦ ਜੀ ਵਿਖੇ 3 ਦਿਨਾਂ ਜੋੜ ਮੇਲੇ ਦੀ ਆਰੰਭਤਾ ਦੀ ਕੀਤੀ ਅਰਦਾਸ
ਸੁਭਾਨਪੁਰ, 23 ਅਕਤੂਬਰ (ਸਤਨਾਮ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ਼੍ਰੀ ਚੰਦ ਜੀ ਦੇ 532 ਵੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਜੋ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਅਰੰਭ ਕੀਤੀਆਂ ਗਈਆਂ ਸਨ | ਉਨ੍ਹਾਂ ਨਮਿੱਤ 3 ਦਿਨਾਂ ਜੋੜ ਮੇਲੇ ਦੀ ਆਰੰਭਤਾ ਦੀ ਅਰਦਾਸ ਵਿਚ ਹਰਜਿੰਦਰ ਸਿੰਘ ਬੇਦੀ ਆਈ. ਏ.
ਸੁਭਾਨਪੁਰ, 23 ਅਕਤੂਬਰ (ਸਤਨਾਮ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ਼੍ਰੀ ਚੰਦ ਜੀ ਦੇ 532 ਵੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਜੋ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਅਰੰਭ ਕੀਤੀਆਂ ਗਈਆਂ ਸਨ | ਉਨ੍ਹਾਂ ਨਮਿੱਤ 3 ਦਿਨਾਂ ਜੋੜ ਮੇਲੇ ਦੀ ਆਰੰਭਤਾ ਦੀ ਅਰਦਾਸ ਵਿਚ ਹਰਜਿੰਦਰ ਸਿੰਘ ਬੇਦੀ ਆਈ. ਏ. ਐਸ. ਏ.ਡੀ. ਸੀ. ਬਰਨਾਲਾ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਲਗਵਾਉਣ ਲਈ ਪਹੁੰਚੇ | ਇਸ ਮੌਕੇ ਏ. ਡੀ. ਸੀ. ਹਰਜਿੰਦਰ ਸਿੰਘ ਬੇਦੀ ਨੇ ਸਾਲਾਨਾ ਜੋੜ ਮੇਲੇ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਬਾਬਾ ਮਨਜੀਤ ਸਿੰਘ ਬੇਦੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲੇ ਸੰਚਾਲਕ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨਿਜ਼ਾਮਪੁਰ ਵਾਲਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਐਸੇ ਮਹਾਨ ਧਾਰਮਿਕ ਸਮਾਗਮ ਕਰਵਾਉਣ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਦੀ ਆਰੰਭਤਾ ਕਰਨੀ ਐਸੇ ਉਪਰਾਲੇ ਨਾਲ ਸੰਗਤਾਂ ਸ਼ਰਧਾ ਭਾਵਨਾ ਨਾਲ ਸੇਵਾ ਕਰਦੀਆਂ ਹਨ, ਨੌਜਵਾਨ ਬੱਚੇ ਇਸ ਕਾਰਜ ਵਿਚ ਸੰਗਤਾਂ ਦੀ ਸੇਵਾ ਕਰਦੇ ਹਨ, ਇਸ ਨਾਲ ਉਨ੍ਹਾਂ ਨੂੰ ਸਿੱਖੀ ਨਾਲ ਜੋੜਨ ਦਾ ਵੱਡਾ ਉਪਰਾਲਾ ਵੀ ਹੁੰਦਾ ਹੈ | ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕੇ 25 ਅਕਤੂਬਰ ਦਿਨ ਐਤਵਾਰ ਨੂੰ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ | ਜਿਸ ਵਿਚ ਗੁਰੂ ਘਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਇਸ ਮੌਕੇ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੋਂ ਇਲਾਵਾ ਕਥਾ ਵਾਚਕ ਗੁਰਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਰਸ਼ਪਾਲ ਸਿੰਘ ਪ੍ਰਧਾਨ, ਕਰਨਬੀਰ ਸਿੰਘ, ਮਹਿੰਦਰ ਸਿੰਘ, ਸੂਬੇਦਾਰ ਓਾਕਾਰ ਸਿੰਘ, ਹਰਮਿੰਦਰ ਸਿੰਘ, ਭੁਪਿੰਦਰ ਸਿੰਘ, ਸਾਬਕਾ ਐਕਸੀਅਨ ਸਤਨਾਮ ਸਿੰਘ, ਜਗਤਾਰ ਸਿੰਘ, ਜਸਬੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਗੁਰਦੁਆਰਾ ਬਾਬਾ ਸੋਭਾ ਸਿੰਘ ਪਿੰਡ ਭੁੱਲਾਰਾਈ ਵਿਖੇ ਕੀਰਤਨ ਦਰਬਾਰ ਕੱਲ੍ਹ ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਸ਼੍ਰੀ ਦਰਬਾਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੋਭਾ ਸਿੰਘ ਜੀ ਪਿੰਡ ਭੁੱਲਾਰਾਏ (ਫਗਵਾੜਾ) ਵਿਖੇ ਕੀਰਤਨ ਦਰਬਾਰ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਇਸ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਪਹੁੰਚ ਕੇ ਸੰਗਤਾਂ ਨੂੰ ਗੁਰੂ ਲੜ ਲੱਗਣ ਦਾ ਸੰਦੇਸ਼ ਦੇਣਗੇ |