25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਰਤੀ ਮਹਿਲਾ ਹਾਕੀ ਟੀਮ ਦੀਆਂ ਆਰ.ਸੀ.ਐਫ. ਨਾਲ ਸੰਬੰਧਿਤ 2 ਖਿਡਾਰਨਾਂ ਦਾ ਆਰ.ਸੀ.ਐਫ. ਪੁੱਜਣ ’ਤੇ ਸਨਮਾਨ

ਕਪੂਰਥਲਾ, 24 ਅਕਤੂਬਰ (ਅਮਰਜੀਤ ਕੋਮਲ)-ਏਸ਼ਿਆਈ ਖੇਡਾਂ ਵਿਚ ਭਾਰਤ ਲਈ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਰੇਲ ਕੋਚ ਫ਼ੈਕਟਰੀ ਕਪੂਰਥਲਾ ਨਾਲ ਸਬੰਧਿਤ ਖਿਡਾਰਨਾਂ ਸੁਸ਼੍ਰੀ ਲਾਲਰੇਮਸਿਆਮੀ ਅਤੇ ਸੁਸ਼੍ਰੀ ਲਲਥਾਂਤਲੁਆਂਗੀ ਦੇ ਰੇਲ ਕੋਚ ਫ਼ੈਕਟਰੀ ਦੇ ਮਹਾਰਾਜਾ ਰਣਜੀਤ ਸਿੰਘ ਸਟੇਡੀਅਮ ਵਿਚ ਪੁੱਜਣ ’ਤੇ ਸਾਬਕਾ ਖਿਡਾਰੀਆਂ ਤੇ ਕੋਚਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਤੇ ਬਾਅਦ ਵਿਚ ਇਕ ਸ਼ਾਨਦਾਰ ਰੋਡ ਸ਼ੋਅ ਕੱਢਿਆ ਗਿਆ ਜੋ ਮਹਾਰਾਜਾ ਰਣਜੀਤ ਸਿੰਘ ਸਟੇਡੀਅਮ ਤੋਂ ਆਰੰਭ ਹੋ ਕੇ ਐਸਟੋਟਰਫ ਹਾਕੀ ਸਟੇਡੀਅਮ ਵਿਚ ਸਮਾਪਤ ਹੋਇਆ। ਇਸ ਮੌਕੇ ਹੋਏ ਸਮਾਗਮ ਵਿਚ ਆਰ.

ਸੈਟੇਲਾਈਟ ਤਸਵੀਰਾਂ ਅਤੇ ਮੌਕੇ ’ਤੇ ਤਸਦੀਕ ਤੋਂ ਬਾਅਦ ਕੀਤੀ ਗਈ ਕਾਰਵਾਈ 25-10-2026
ਕਪੂਰਥਲਾ, 24 ਅਕਤੂਬਰ (ਅਮਰਜੀਤ ਕੋਮਲ)-ਏਸ਼ਿਆਈ ਖੇਡਾਂ ਵਿਚ ਭਾਰਤ ਲਈ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਰੇਲ ਕੋਚ ਫ਼ੈਕਟਰੀ ਕਪੂਰਥਲਾ ਨਾਲ ਸਬੰਧਿਤ ਖਿਡਾਰਨਾਂ ਸੁਸ਼੍ਰੀ ਲਾਲਰੇਮਸਿਆਮੀ ਅਤੇ ਸੁਸ਼੍ਰੀ ਲਲਥਾਂਤਲੁਆਂਗੀ ਦੇ ਰੇਲ ਕੋਚ ਫ਼ੈਕਟਰੀ ਦੇ ਮਹਾਰਾਜਾ ਰਣਜੀਤ ਸਿੰਘ ਸਟੇਡੀਅਮ ਵਿਚ ਪੁੱਜਣ ’ਤੇ ਸਾਬਕਾ ਖਿਡਾਰੀਆਂ ਤੇ ਕੋਚਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਤੇ ਬਾਅਦ ਵਿਚ ਇਕ ਸ਼ਾਨਦਾਰ ਰੋਡ ਸ਼ੋਅ ਕੱਢਿਆ ਗਿਆ ਜੋ ਮਹਾਰਾਜਾ ਰਣਜੀਤ ਸਿੰਘ ਸਟੇਡੀਅਮ ਤੋਂ ਆਰੰਭ ਹੋ ਕੇ ਐਸਟੋਟਰਫ ਹਾਕੀ ਸਟੇਡੀਅਮ ਵਿਚ ਸਮਾਪਤ ਹੋਇਆ। ਇਸ ਮੌਕੇ ਹੋਏ ਸਮਾਗਮ ਵਿਚ ਆਰ.ਸੀ.ਐਫ. ਦੇ ਜਨਰਲ ਮੈਨੇਜਰ ਅਜੇ ਨੰਦਨ ਨੇ ਦੋਵਾਂ ਖਿਡਾਰਣਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਆਰ.ਸੀ.ਐਫ. ਮਹਿਲਾ ਭਲਾਈ ਸੰਗਠਨ ਦੀ ਪ੍ਰਧਾਨ ਨਵਿਤਾ ਨੰਦਨ, ਆਰ.ਸੀ.ਐਫ. ਸਪੋਰਟਸ ਐਸੋਸੀਏਸ਼ਨ ਦੇ ਪ੍ਰਧਾਨ ਕੇ.ਐਸ. ਅਸਲਾ, ਸਪੋਰਟਸ ਐਸੋਸੀਏਸ਼ਨ ਦੇ ਮੈਂਬਰ, ਆਰ.ਸੀ.ਐਫ. ਦੇ ਵੱਖ-ਵੱਖ ਅਧਿਕਾਰੀ, ਮੁਲਾਜ਼ਮ ਯੂਨੀਅਨ ਤੇ ਐਸੋਸੀਏਸ਼ਨਾਂ ਦੇ ਨੁਮਾਇੰਦੇ, ਵੱਖ-ਵੱਖ ਖੇਡਾਂ ਨਾਲ ਸਬੰਧਿਤ ਖਿਡਾਰੀ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਜਨਰਲ ਮੈਨੇਜਰ ਨੇ ਦੋਵਾਂ ਖਿਡਾਰਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਇਨ੍ਹਾਂ ਨੇ ਆਪਣੀ ਸ਼ਾਨਦਾਰ ਖੇਡ ਸਦਕਾ ਆਰ.ਸੀ.ਐਫ. ਤੇ ਭਾਰਤੀ ਰੇਲਵੇ ਦਾ ਮਾਣ ਵਧਾਇਆ ਹੈ। ਇੱਥੇ ਵਰਨਣਯੋਗ ਹੈ ਕਿ ਮਿਜ਼ੋਰਮ ਨਾਲ ਸਬੰਧਿਤ ਇਹ ਦੋਵੇਂ ਹਾਕੀ ਖਿਡਾਰਣਾ ਜਪਾਨ ਦੇ ਆਇਚੀ ਨਾਗੋਵਾ ਵਿਖੇ ਹਾਲ ਹੀ ਵਿਚ ਹੋਈਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਹਾਕੀ ਮਹਿਲਾ ਟੀਮ ਦੀ ਇਤਿਹਾਸਕ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਜਿਸ ਕਾਰਨ 44 ਵਰ੍ਹਿਆਂ ਦੇ ਲੰਮੇ ਅਰਸੇ ਤੋਂ ਬਾਅਦ ਭਾਰਤ ਦੀ ਮਹਿਲਾ ਹਾਕੀ ਦੀ ਟੀਮ ਏਸ਼ੀਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ਵਿਚ ਸਫ਼ਲ ਹੋਈ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਜ਼ਖਮੀ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਦੁਕਾਨ ਦੇ ਬਾਹਰ ਖੜ੍ਹੀ ਸਕੂਟਰੀ ਚੋਰੀ, ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।