25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੰਦੀਪ ਵੈਲਡਿੰਗ ਵਰਕਸ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼

ਭੁਲੱਥ, 24 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਭਟਨੂਰਾ ਕਲਾਂ ਵਿਖੇ ਸਥਿਤ ਸੰਦੀਪ ਵੈਲਡਿੰਗ ਵਰਕਸ ਦੀ ਦੁਕਾਨ ਦੇ ਪਿਛਲੇ ਪਾਸਿਓਂ ਰਾਤ ਸਮੇਂ ਚੋਰਾਂ ਵਲੋਂ ਸੰਨ੍ਹ ਲਗਾਉਂਦੇ ਹੋਏ ਕੰਧ ਪਾੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਲੇਕਿਨ ਚੋਰ ਰਾਤ ਦੇ ਹਨੇਰੇ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਿਚ ਨਾ ਕਾਮਯਾਬ ਰਹੇ| ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੰਦੀਪ ਪੁੱਤਰ ਬਲਵੀਰ ਵਾਸੀ ਪਿੰਡ ਭਟਨੂਰਾ ਕਲਾਂ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਰਾਤ ਸਮੇਂ ਘਰ ਚਲਾ ਗਿਆ ਜਦੋਂ ਸਵੇਰੇ ਆ ਕੇ ਦੁਕਾਨ ਖੋਲੀ ਤਾਂ ਦੇਖਿਆ ਕਿ ਦੁਕਾਨ ਦੀ ਪਿਛਲੀ ਤੋੜੀ ਹੋਈ ਸੀ, ਜਦੋਂ ਦੁਕਾਨ ਦੀ ਬਾਈਕ ਸਾਈਡ ‘ਤੇ ਜਾ ਕੇ ਦੇਖਿਆ ਤਾਂ ਚੋਰਾਂ ਵੱਲੋਂ ਦੁਕਾਨ ਨੂੰ ਰਾਤ ਸਮੇਂ ਕੰਧ ਪਾੜ ਕੇ ਸੱਨ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਉਨ੍ਹਾਂ ਦੱਸਿਆ, ਕਿ ਉਹ ਕਾਫ਼ੀ ਲੰਬੇ ਸਮੇਂ ਤੋਂ ਵੈਲਡਿੰਗ ਤੇ ਗੇਟ ਗਰਿਲਾਂ ਦਾ ਕੰਮ ਕਰਦਾ ਆ ਰਿਹਾ ਹੈ | ਜੋ ਇਹ ਘਟਨਾ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤਾ ਗਿਆ ਹੈ, ਇਸ ਸਬੰਧੀ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦੇ ਦਿੱਤੀ ਗਈ ਹੈ |

ਪਿੰਡ ਭਟਨੂਰਾ ਕਲਾਂ ਵਿਖੇ ਦੁਕਾਨ ਦਾ ਮਾਲਕ ਸੰਦੀਪ ਚੋਰਾਂ ਵਲੋਂ ਤੋੜੀ ਗਈ ਕੰਧ ਦਿਖਾਉਂਦਾ ਹੋਇਆ | ਤਸਵੀਰ: ਸਿੱਧੂ 25-10-2026
ਭੁਲੱਥ, 24 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਭਟਨੂਰਾ ਕਲਾਂ ਵਿਖੇ ਸਥਿਤ ਸੰਦੀਪ ਵੈਲਡਿੰਗ ਵਰਕਸ ਦੀ ਦੁਕਾਨ ਦੇ ਪਿਛਲੇ ਪਾਸਿਓਂ ਰਾਤ ਸਮੇਂ ਚੋਰਾਂ ਵਲੋਂ ਸੰਨ੍ਹ ਲਗਾਉਂਦੇ ਹੋਏ ਕੰਧ ਪਾੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਲੇਕਿਨ ਚੋਰ ਰਾਤ ਦੇ ਹਨੇਰੇ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਿਚ ਨਾ ਕਾਮਯਾਬ ਰਹੇ| ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੰਦੀਪ ਪੁੱਤਰ ਬਲਵੀਰ ਵਾਸੀ ਪਿੰਡ ਭਟਨੂਰਾ ਕਲਾਂ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਰਾਤ ਸਮੇਂ ਘਰ ਚਲਾ ਗਿਆ ਜਦੋਂ ਸਵੇਰੇ ਆ ਕੇ ਦੁਕਾਨ ਖੋਲੀ ਤਾਂ ਦੇਖਿਆ ਕਿ ਦੁਕਾਨ ਦੀ ਪਿਛਲੀ ਤੋੜੀ ਹੋਈ ਸੀ, ਜਦੋਂ ਦੁਕਾਨ ਦੀ ਬਾਈਕ ਸਾਈਡ ‘ਤੇ ਜਾ ਕੇ ਦੇਖਿਆ ਤਾਂ ਚੋਰਾਂ ਵੱਲੋਂ ਦੁਕਾਨ ਨੂੰ ਰਾਤ ਸਮੇਂ ਕੰਧ ਪਾੜ ਕੇ ਸੱਨ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਉਨ੍ਹਾਂ ਦੱਸਿਆ, ਕਿ ਉਹ ਕਾਫ਼ੀ ਲੰਬੇ ਸਮੇਂ ਤੋਂ ਵੈਲਡਿੰਗ ਤੇ ਗੇਟ ਗਰਿਲਾਂ ਦਾ ਕੰਮ ਕਰਦਾ ਆ ਰਿਹਾ ਹੈ | ਜੋ ਇਹ ਘਟਨਾ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤਾ ਗਿਆ ਹੈ, ਇਸ ਸਬੰਧੀ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦੇ ਦਿੱਤੀ ਗਈ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਭੁਲੱਥ ਦੇ ਮੇਨ ਚੌਕ ’ਚ ਅੱਜ ਸਾੜੇਗੀ ਭਗਵੰਤ ਮਾਨ ਦਾ ਪੁਤਲਾ ਅਗਲੀ ਖ਼ਬਰ ਹਾਈ ਸਕੂਲ ਮੰਗੂਪੁਰ ਦੀਆਂ ਵਿਦਿਆਰਥਣਾਂ ਨੇ ਪ੍ਰਤਿਭਾ 2026 ਮੁਕਾਬਲੇ ’ਚ ਗਰੁੱਪ ਨਾਚ ’ਚ ਪਹਿਲਾ ਸਥਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।