ਕੋਤਵਾਲੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ
ਕਪੂਰਥਲਾ, 24 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਪਿੰਡ ਡੈਣਵਿੰਡ ਨੇਡ਼ੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਖਚੈਨ ਸਿੰਘ ਉਰਫ਼ ਸੁੱਖਾ ਵਾਸੀ ਡੈਣਵਿੰਡ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 42 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਅਜੀਤ ਡੈਸਕ
25-10-2026