26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਾਏ ਗਏ ਕੈਂਪਾਂ ’ਚ ਬੀ. ਐਲ. ਓਜ਼ ਨੇ 1874 ਫਾਰਮ ਪ੍ਰਾਪਤ ਕੀਤੇ-ਅਕਾਸ਼ ਬਾਂਸਲ

ਕਪੂਰਥਲਾ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵੋਟਰ ਸੂਚੀਆਂ ਦੇ ਵਿਸ਼ੇਸ਼ ਸੰਖੇਪ ਸੁਧਾਈ 2026 ਤਹਿਤ ਲਾਏ ਗਏ ਕੈਂਪਾਂ ’ਚ ਬੀ. ਐਲ.

ਅਜੀਤ ਡੈਸਕ 26-10-2026
ਕਪੂਰਥਲਾ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵੋਟਰ ਸੂਚੀਆਂ ਦੇ ਵਿਸ਼ੇਸ਼ ਸੰਖੇਪ ਸੁਧਾਈ 2026 ਤਹਿਤ ਲਾਏ ਗਏ ਕੈਂਪਾਂ ’ਚ ਬੀ. ਐਲ. ਓਜ਼ ਨੇ ਯੋਗ ਵੋਟਰਾਂ ਦੇ 1874 ਫਾਰਮ ਪ੍ਰਾਪਤ ਕੀਤੇ। ਇਸ ਸੰਬੰਧੀ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਇਸ ਲਈ ਇਹ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਨ੍ਹਾਂ ’ਚ ਵੋਟਰ ਸੂਚੀਆਂ ਵਿਚ ਨਾਂਅ ਦਰਜ ਕਰਵਾਉਣ ਲਈ ਫਾਰਮ-6 ਦੇ 1091, ਨਾਂਅ ਕਟਾਉਣ ਜਾਂ ਕਿਸੇ ਨਾਂਅ ਨੂੰ ਸ਼ਾਮਿਲ ਕਰਨ ਸੰਬੰਧੀ ਇਤਰਾਜ਼ ਦਰਜ ਕਰਵਾਉਣ ਲਈ ਫਾਰਮ-7 ਦੇ 178 ਤੇ ਵੋਟਰ ਸੂਚੀਆਂ ਵਿਚ ਦਰਜ ਵੇਰਵਿਆਂ ਦੀ ਸੋਧ, ਰਿਹਾਇਸ਼ ਬਦਲਣ ਤੇ ਹੋਰ ਸੰਬੰਧਿਤ ਚੋਣ ਸੇਵਾਵਾਂ ਲਈ ਭਾਰਤ ਦੇ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਫਾਰਮ-8 ਦੇ 575 ਫਾਰਮ ਪ੍ਰਾਪਤ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਸੂਚੀਆਂ ’ਚੋਂ ਨਾਂਅ ਗਾਇਬ ਹੋਣ ਵਾਲੇ ਯੋਗ ਨਾਗਰਿਕਾਂ ਤੇ ਪਹਿਲੀਵਾਰ ਵੋਟਰ ਬਣਨ ਜਾ ਰਹੇ ਨੌਜਵਾਨਾਂ ਨੇ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਟੋਲ ਫ਼੍ਰੀ ਵੋਟਰ ਹੈਲਪ ਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਆਈਸ ਸਮੇਤ ਇਕ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਰੂਪਨਗਰ ਨੂੰ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।