28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ’ਚ ਮਿਲ ਰਿਹਾ ਹੈ ਵੱਡਾ ਸਮਰਥਨ-ਜੋਸਨ

ਸੁਲਤਾਨਪੁਰ ਲੋਧੀ, 27 ਅਕਤੂਬਰ (ਪ. ਪ.

ਅਜੀਤ ਡੈਸਕ 28-10-2026
ਸੁਲਤਾਨਪੁਰ ਲੋਧੀ, 27 ਅਕਤੂਬਰ (ਪ.ਪ. ਰਾਹੀਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਵਲੋਂ ਆਏ ਦਿਨ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਤੋਂ ਸਾਬਿਤ ਹੋ ਚੁੱਕਾ ਹੈ ਕਿ 2027 ’ਚ ਸੂਬੇ ਦੇ ਵੋਟਰ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਵਾਗਡੋਰ ਦੇਣਗੇ। ਇਹ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ ਪ੍ਰਧਾਨ ਕਬੱਡੀ ਫੈੱਡਰੇਸ਼ਨ ਜਰਮਨੀ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਰਮਿੰਦਰ ਸਿੰਘ ਆਂਵਲਾ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਆਂਵਲਾ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੇ ਸੀਨੀਅਰ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫਡ਼੍ਹਨ ਲਈ ਤਿਆਰ ਹਨ । ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੇਖ ਲਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਭਲੇ ਲਈ ਕੰਮ ਕਰ ਸਕਦੀ ਹੈ ਜਦ ਕਿ ਦੂਜੀਆਂ ਪਾਰਟੀਆਂ ਦੇ ਆਗੂ ਤਾਂ ਸਿਰਫ਼ ਸੱਤਾ ਵਿਚ ਲੁੱਟ ਕਰਨ ਲਈ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਪਾਰਟੀ ਵਰਕਰਾਂ ਨੂੰ ਨਾਲ਼ ਲੈ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ਼ ਮੁਲਾਕਾਤ ਕਰਨਗੇ ਅਤੇ ਸੁਖਬੀਰ ਸਿੰਘ ਬਾਦਲ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਜੋ ਵੀ ਆਦੇਸ਼ ਦੇਣਗੇ,ਉਸ ਉੱਪਰ ਤਨਦੇਹੀ ਨਾਲ ਪਹਿਰਾ ਦੇਣਗੇ।
ਪਿਛਲੀ ਖ਼ਬਰ ਕਾਲਾ ਸੰਘਿਆਂ ਦੀ ਧੀ ਰਿਚਾ ਸ਼ਰਮਾ ਵਲੋਂ ਡਾਕਟਰੀ ਦੀ ਪਡ਼੍ਹਾਈ ਪੂਰੀ ਕਰਕੇ ਪਿੰਡ ਪਰਤਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਸਡ਼ਕ ਹਾਦਸੇ ’ਚ ਲਡ਼ਕੀ ਦੀ ਹੋਈ ਮੌਤ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।