ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਾਲਿਆਂ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 25ਵਾਂ ਗੁਰਮਤਿ ਸਮਾਗਮ ਕਰਵਾਇਆ
ਕਪੂਰਥਲਾ, 27 ਅਕਤੂਬਰ (ਸਡਾਨਾ)-ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ 200 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ 25ਵਾਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਕਰਵਾਇਆ ਗਿਆ। ਮੌਜੂਦਾ ਮੁਖੀ ਸੰਤ ਬਾਬਾ ਤਰਲੋਕ ਸਿੰਘ ਦੀ ਅਗਵਾਈ ਹੇਠ ਕਰਮਜੋਤ ਕੀਰਤਨ ਸਮਾਗਮ ਸੇਵਕ ਸਭਾ ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਕਰਵਾਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾ ਨਾਲ ਜੋਡ਼ਿਆ।
ਗ
ਗੁਰਨਾਮ ਸਿੰਘ ਖਹਿਰਾ ਅਤੇ ਬਲਵਿੰਦਰ ਕੌਰ ਵਾਸੀ ਨੱਥੂ ਖਹਿਰਾ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ।
28-10-2026
ਕਪੂਰਥਲਾ, 27 ਅਕਤੂਬਰ (ਸਡਾਨਾ)-ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ 200 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ 25ਵਾਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਕਰਵਾਇਆ ਗਿਆ। ਮੌਜੂਦਾ ਮੁਖੀ ਸੰਤ ਬਾਬਾ ਤਰਲੋਕ ਸਿੰਘ ਦੀ ਅਗਵਾਈ ਹੇਠ ਕਰਮਜੋਤ ਕੀਰਤਨ ਸਮਾਗਮ ਸੇਵਕ ਸਭਾ ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਕਰਵਾਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾ ਨਾਲ ਜੋਡ਼ਿਆ। ਜਦਕਿ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਡਾ. ਭਾਈ ਜਤਿੰਦਰ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਲਵਪ੍ਰੀਤ ਸਿੰਘ ਔਲਖ, ਗੁਰਭੇਜ ਸਿੰਘ ਔਲਖ, ਬਲਦੇਵ ਸਿੰਘ, ਨਿਰਮਲ ਸਿੰਘ ਬੈਂਕ ਮੈਨੇਜਰ, ਜਸਪਾਲ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ, ਰਮੇਲ ਸਿੰਘ, ਰਵੇਲ ਸਿੰਘ, ਅਵਤਾਰ ਸਿੰਘ, ਰਸ਼ਪਾਲ ਸਿੰਘ ਸਿਟੀ ਕੇਬਲ , ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਪ੍ਰਿਤਪਾਲ ਸਿੰਘ ਸੋਨੂੰ, ਮਨਜੀਤ ਸਿੰਘ ਫੌਜੀ, ਬਾਬਾ ਹਰਜੀਤ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ, ਮਾਸਟਰ ਪ੍ਰਿਤਪਾਲ ਸਿੰਘ ਕੈਨੇਡਾ, ਅਵਤਾਰ ਸਿੰਘ ਸੁਭਾਨਪੁਰ, ਆਗਿਆਪਾਲ ਸਿੰਘ, ਬਲਦੇਵ ਸਿੰਘ ਪਟਿਆਲਾ, ਕੁਲਦੀਪ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਮੁਖ਼ਤਿਆਰ ਸਿੰਘ, ਪ੍ਰਤਾਪ ਸਿੰਘ, ਇਕਬਾਲ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ ਆਦਿ ਸੰਗਤਾਂ ਹਾਜ਼ਰ ਸਨ।