28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਬਣਨ ਵਾਲੇ ਪਿੰਡ ਬਾਬੇ ਨਾਨਕ ਸੰਬੰਧੀ ਆਵਾਜ਼ ਉਠਾਈ

ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ)-ਪੰਜਾਬ ਵਿਧਾਨ ਸਭਾ ਦੇ ਮੌਜੂਦਾ ਤੇ ਆਖ਼ਰੀ ਸੈਸ਼ਨ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਉਸਾਰੇ ਜਾਣ ਵਾਲੇ ਬਾਬੇ ਨਾਨਕ ਦੇ ਪਿੰਡ ਬਾਰੇ ਆਵਾਜ਼ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਸੱਤ ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪਕਾਸ਼ ਪੁਰਬ ਮੌਕੇ 500 ਕਰੋਡ਼ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਬਾਬੇ ਨਾਨਕ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਸੂਬਾ ਸਰਕਾਰ ਵੱਲੋਂ ਇਸ ਦੇ ਵਿਧੀਗਤ ਢਾਂਚੇ ਬਾਰੇ ਕੇਂਦਰ ਸਰਕਾਰ ਨੂੰ ਕੋਈ ਪਰਪੋਜਲ ਨਹੀਂ ਭੇਜੀ ਗਈ।

ਅਜੀਤ ਡੈਸਕ 28-10-2026
ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ)-ਪੰਜਾਬ ਵਿਧਾਨ ਸਭਾ ਦੇ ਮੌਜੂਦਾ ਤੇ ਆਖ਼ਰੀ ਸੈਸ਼ਨ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਉਸਾਰੇ ਜਾਣ ਵਾਲੇ ਬਾਬੇ ਨਾਨਕ ਦੇ ਪਿੰਡ ਬਾਰੇ ਆਵਾਜ਼ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਸੱਤ ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪਕਾਸ਼ ਪੁਰਬ ਮੌਕੇ 500 ਕਰੋਡ਼ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਬਾਬੇ ਨਾਨਕ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਸੂਬਾ ਸਰਕਾਰ ਵੱਲੋਂ ਇਸ ਦੇ ਵਿਧੀਗਤ ਢਾਂਚੇ ਬਾਰੇ ਕੇਂਦਰ ਸਰਕਾਰ ਨੂੰ ਕੋਈ ਪਰਪੋਜਲ ਨਹੀਂ ਭੇਜੀ ਗਈ। ਜਿਸ ਨਾਲ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਫੰਡ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਮੈਂ ਵਿਧਾਨ ਸਭਾ ਵਿਚ ਇਹ ਮੁੱਦਾ ਦੂਜੀ ਵਾਰ ਉਠਾਇਆ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਇਸ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਵਿਚ ਅਜਿਹਾ ਕਦੇ ਹੀ ਮਿਲਦਾ ਹੈ ਅਤੇ ਇਸ ਨੂੰ ਹੱਥੋਂ ਨਹੀਂ ਜਾਣ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕ ਿ ਸੰਗਤਾਂ ਵਿਚ ਇਸ ਪੁਰਾਤਨ ਪਿੰਡ ਲਈ ਭਾਰੀ ਉਤਸੁਕਤਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਹੀ ਕੇਂਦਰ ਸਰਕਾਰ ਨੂੰ ਤੁਰੰਤ ਪਰਪੋਜਲ ਭੇਜੇ।ਇਸ ਤੋਂ ਬਾਅਦ ਹੀ ਕੇਂਦਰ ਸਰਕਾਰ ਫੰਡ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਉਸਾਰੇ ਜਾਣ ਵਾਲੇ ਪਿੰਡ ਬਾਬੇ ਨਾਨਕ ਦਾ ਨਾਲ਼ ਇਹ ਪਵਿੱਤਰ ਨਗਰੀ ਟੂਰਿਸਟ ਇੰਡਸਟਰੀ ਦੇ ਰੂਪ ਵਿਚ ਵੀ ਉੱਭਰੇਗੀ।
ਪਿਛਲੀ ਖ਼ਬਰ ਬੋਲੈਰੋ ਦੀ ਟੱਕਰ ਤੋਂ ਬਾਅਦ ਵਾਹਨ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ ਚਹੇੜੂ ਨੇੜੇ ਜੀ.ਟੀ. ਰੋਡ ’ਤੇ ਵਾਪਰਿਆ ਭਿਆਨਕ ਹਾਦਸ... ਅਗਲੀ ਖ਼ਬਰ ਜੇ.ਸੀ.ਟੀ. ਫਲਾਈਓਵਰ ’ਤੇ 3 ਗੱਡੀਆਂ ਦੀ ਟੱਕਰ, ਕਾਰਾਂ ਨੁਕਸਾਨੀਆਂ; ਚਾਲਕਾਂ ਦਾ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।