28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿਵਲ ਸਰਜਨ ਵਲੋਂ ਦਫ਼ਤਰ ਤੇ ਸਿਵਲ ਹਸਪਤਾਲ ਦੀ ਚੈਕਿੰਗ

ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਕਪੂਰਥਲਾ ਦੇ ਵੱਖ-ਵੱਖ ਸ਼ਾਖਾਵਾਂ ਅਤੇ ਵਾਰਡਾਂ ਦੀ ਚੈਕਿੰਗ ਕੀਤੀ ਗਈ।

ਅਜੀਤ ਡੈਸਕ 28-10-2026
ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਕਪੂਰਥਲਾ ਦੇ ਵੱਖ-ਵੱਖ ਸ਼ਾਖਾਵਾਂ ਅਤੇ ਵਾਰਡਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਹਸਪਤਾਲ ’ਚ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਸਫ਼ਾਈ ਪ੍ਰਬੰਧਾਂ ਅਤੇ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਟੀਬੀ ਕਲੀਨਿਕ, ਜਨਮ-ਮੌਤ ਸ਼ਾਖਾ, ਐਨ.ਸੀ.ਡੀ. ਕਲੀਨਿਕ, ਲੈਬੋਰਟਰੀ, ਐਮਰਜੈਂਸੀ ਵਾਰਡ,ਆਈਡੀਐਸਪੀ, ਹਸਪਤਾਲ ਦੀ ਫਾਰਮੇਸੀ ਅਤੇ ਸਟੋਰ ਸਮੇਤ ਵੱਖ-ਵੱਖ ਸ਼ਾਖਾਵਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਸੰਬੰਧਿਤ ਸਟਾਫ਼ ਤੋਂ ਵਿਭਾਗਾਂ ਦੇ ਕੰਮਕਾਜ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਡਾ. ਰਾਜੀਵ ਪਰਾਸ਼ਰ ਵਲੋਂ ਹਸਪਤਾਲ ’ਚ ਇਲਾਜ ਅਧੀਨ ਅਤੇ ਸੇਵਾਵਾਂ ਲੈਣ ਲਈ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਮਰੀਜ਼ਾਂ ਤੋਂ ਹਸਪਤਾਲ ’ਚ ਮਿਲ ਰਹੀਆਂ ਸਿਹਤ ਸਹੂਲਤਾਂ, ਇਲਾਜ ਅਤੇ ਸਟਾਫ਼ ਦੇ ਵਿਵਹਾਰ ਸੰਬੰਧੀ ਫੀਡਬੈਕ ਲਿਆ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਏ.ਸੀ.ਐਸ. ਡਾ. ਅੰਨੂ ਸ਼ਰਮਾ, ਡੀ.ਐਫ.ਪੀ.ਓ. ਡਾ. ਰਵਜੀਤ ਸਿੰਘ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਦੀ ਕਥਿਤ ਤੌਰ ’ਤੇ ਹੋਈ ਲੁੱਟ ਦੀ ਜਾਂਚ ਕਰਵਾਈ ਜਾਵੇ-ਐਡਵੋਕੇਟ ਰਜਿੰਦਰ ਸਿੰਘ ਰਾਣਾ, ਰਸ਼ਪਾਲ ਸਿੰਘ ਅਗਲੀ ਖ਼ਬਰ ਐਸ.ਡੀ.ਐਮ. ਜਸਜੀਤ ਸਿੰਘ ਦੀ ਨਿਵੇਕਲੀ ਪਹਿਲ, ਪਰਾਲੀ ਨਾ ਸਾਡ਼ਨ ਵਾਲੇ ਪਿੰਡਾਂ ਦੇ ਬੱਚਿਆਂ ਨੂੰ ਮਿਲੇਗਾ ਸੁਨਹਿਰੀ ਭਵਿੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।