29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੀਰੀ ਪੀਰੀ ਸੇਵਕ ਸਭਾ ਨਡਾਲਾ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਨਡਾਲਾ, 28 ਅਕਤੂਬਰ (ਰਘਬਿੰਦਰ ਸਿੰਘ)-ਮੀਰੀ ਪੀਰੀ ਸੇਵਕ ਸਭਾ ਨਡਾਲਾ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ ਸਥਾਨਕ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਕਰਵਾ ਚੌਥ ਦੇ ਤਿਉਹਾਰ ਮੌਕੇ ਮੇਂਹਦੀ ਲਗਵਾਉਂਦੀਆਂ ਮੁਟਿਆਰਾਂ ਤੇ ਔਰਤਾਂ। ਤਸਵੀਰਾਂ : ਚਾਨਾ 29-10-2026
ਨਡਾਲਾ, 28 ਅਕਤੂਬਰ (ਰਘਬਿੰਦਰ ਸਿੰਘ)-ਮੀਰੀ ਪੀਰੀ ਸੇਵਕ ਸਭਾ ਨਡਾਲਾ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ ਸਥਾਨਕ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਤ ਸਮੇਂ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਬਾਣੀ ਕੀਰਤਨ ਸੇਵਾ ਟਰੱਸਟ ਨਡਾਲਾ ਦਾ ਜੱਥਾ, ਭਾਈ ਜੋਬਨਜੀਤ ਸਿੰਘ, ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਗੁਰਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਭਾਈ ਭੁਪਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਸੇਵਾ, ਸਿਮਰਨ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਜੋਗਾ ਸਿੰਘ ਢਿੱਲੋਂ, ਨਵਜਿੰਦਰ ਸਿੰਘ ਬੱਗਾ ਕੋਚ,ਅਜੀਤ ਸਿੰਘ ਖੱਖ,ਗੁਰਨਾਮ ਸਿੰਘ ਸਲੈਚ, ਗੁਰਦੀਪ ਸਿੰਘ ਕਲਸੀ,ਗੁਰਨਾਮ ਸਿੰਘ ਮੁਲਤਾਨੀ, ਸੁਰਿੰਦਰ ਸਿੰਘ ਸ਼ਿੰਦਾ, ਬਲਵਿੰਦਰ ਸਿੰਘ ਬਿੱਟੂ ਮੁਲਤਾਨੀ, ਗੁਰਦਿਆਲ ਸਿੰਘ, ਭਾਈ ਗੁਰਸੇਵਕ ਸਿੰਘ, ਰਘਵਿੰਦਰ ਸਿੰਘ ਸਾਹੀ, ਮੋਹਨ ਸਿੰਘ, ਸੁਖਜਿੰਦਰ ਸਿੰਘ ਜੌਹਲ, ਰੇਸ਼ਮ ਸਿੰਘ ਪੱਡਾ, ਹੈੱਡ ਗ੍ਰੰਥੀ ਬਲਜਿੰਦਰ ਸਿੰਘ, ਰਣਜੀਤ ਸਿੰਘ, ਜੋਬਨਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਨੇਕ ਸਿੰਘ, ਸੁਮਨਪ੍ਰੀਤ ਸਿੰਘ, ਅੰਮ੍ਰਿਤ ਪਾਲ ਸਿੰਘ, ਰਜਵੰਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਰਤ ਤੋਂ ਇੱਕ ਦਿਨ ਪਹਿਲਾਂ ਭੁਲੱਥ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ, ਸੁਹਾਗਣਾਂ ਨੇ ਕੀਤੀ ਖ਼ੂਬ ਖ਼ਰੀਦਦਾਰੀ ਅਗਲੀ ਖ਼ਬਰ ਲੱਖ ਦਾਤਾ ਲਾਲਾਂ ਵਾਲੇ ਪੀਰ ਦੇ ਸਾਲਾਨਾ ਜੋਡ਼ ਮੇਲੇ ਤੇ ਇੱਕ ਰੋਜ਼ਾ ਛਿੰਝ ਮੇਲਾ ਕਰਵਾਇਆ ਮੰਗਾ ਪੱਮਣ ਨੇ ਰਵੀ ਸ਼ੰਕਰ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।