ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਸੂਬੇਦਾਰ ਜਗਜੀਤ ਸਿੰਘ ਨਮਿਤ ਅਖੰਡ ਪਾਠ ਦਾ ਭੋਗ ਅੱਜ
ਬੇਗੋਵਾਲ, 29 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਕੈਬਿਨਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਧਰਮ ਪਤਨੀ ਪ੍ਰਨੀਤ ਕੌਰ ਕੈਰੋ, ਬਲਦੇਵ ਸਿੰਘ ਕੰਗ, ਨਛੱਤਰ ਸਿੰਘ ਕੰਗ ਤੋਂ ਇਲਾਵਾ ਹਲਕਾ ਦੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਬੇਗੋਵਾਲ, 29 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਕੈਬਿਨਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਧਰਮ ਪਤਨੀ ਪ੍ਰਨੀਤ ਕੌਰ ਕੈਰੋ, ਬਲਦੇਵ ਸਿੰਘ ਕੰਗ, ਨਛੱਤਰ ਸਿੰਘ ਕੰਗ ਤੋਂ ਇਲਾਵਾ ਹਲਕਾ ਦੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦਿਲਸ਼ੇਰ ਸਿੰਘ ਕੈਰੋਂ, ਰਜਨੀਤ ਕੌਰ ਬਾਵਾ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਨਗਰ ਪੰਚਾਇਤ ਬੇਗੋਵਾਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਲਾਡੀ, ਸਰਬਜੀਤ ਸਿੰਘ ਖਾਸਰੀਆ, ਪ੍ਰੋਫੈਸਰ ਜਸਵੰਤ ਸਿੰਘ, ਮਾਸਟਰ ਕਰਨੈਲ ਸਿੰਘ ਤੇ ਅਮਰੀਕ ਸਿੰਘ ਪੀ.ੲ.ੇ ਆਦਿ ਹਾਜ਼ਰ ਸਨ। ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ 30 ਅਕਤੂਬਰ ਨੂੰ ਸੂਬੇਦਾਰ ਜਗਜੀਤ ਸਿੰਘ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾ ਕੇ ਜਾਣਗੇ, ਉਪਰੰਤ ਧਾਰਮਿਕ, ਰਾਜਨੀਤਿਕ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ।