ਅਕਾਲ ਅਕੈਡਮੀ ਇੰਟਰਨੈਸ਼ਨਲ ਦੇ 8 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
ਸੁਲਤਾਨਪੁਰ ਲੋਧੀ, 29 ਅਕਤੂਬਰ (ਨਰੇਸ਼ ਹੈਪੀ)-ਬੱਚਿਆਂ ਵਿੱਚ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਗੁਣਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ ਇਸੇ ਨੂੰ ਮੁੱਖ ਰੱਖਦੇ ਹੋਏ ਪ੍ਰਿੰਸੀਪਲ ਗਗਨਦੀਪ ਕੌਰ ਦੀ ਯੋਗ ਅਗਵਾਈ ਅਤੇ ਸਹਿਜ ਪਾਠ ਸੇਵਾ ਸੁਸਾਇਟੀ ਦੇ ਯੋਗਦਾਨ ਨਾਲ ਅਕਾਲ ਅਕੈਡਮੀ ਇੰਟਰਨੈਸ਼ਨਲ ਸੁਲਤਾਨਪੁਰ ਲੋਧੀ ਦੇ 8 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਸਹਿਜ ਪਾਠ ਸੇਵਾ ਸੁਸਾਇਟੀ ਦੇ ਬਹੁਤ ਹੀ ਸੁਲਝੇ ਹੋਏ ਅਤੇ ਤਜਰਬੇਕਾਰ ਲੈਕਚਰਾਰ ਦਿਲਬਾਗ ਸਿੰਘ ਅਤੇ ਹਰਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਆਪਣੇ ਬੌਧਿਕ ਅਤੇ ਆਤਮਿਕ ਵਿਕਾਸ ਲਈ ਇਕ ਸੈਮੀਨਾਰ ਦੁਆਰਾ ਪ੍ਰੇਰਿਤ ਕੀਤਾ ਗਿਆ ਸੀ।
ਅਜੀਤ ਡੈਸਕ
30-10-2026