30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਨਾਨਕ ਸਟੇਡੀਅਮ ਵਿਖੇ ਦੂਸਰੀ ਕਬੱਡੀ ਚੈਂਪੀਅਨਸ਼ਿਪ 1 ਨਵੰਬਰ ਨੂੰ

ਕਪੂਰਥਲਾ, 29 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਫਰੈਂਡਜ਼ ਇੰਟਰਨੈਸ਼ਨਲ ਕਬੱਡੀ ਕਲੱਬ ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੀ ਕਬੱਡੀ ਚੈਂਪੀਅਨਸ਼ਿਪ 1 ਨਵੰਬਰ ਦਿਨ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜਮੇਰ ਸਿੰਘ ਢੱਪਈ, ਸਰਬਜੀਤ ਸਰਾ, ਤਰਨਤਾਰਨ ਤੇ ਜੰਡਿਆਲਾ ਗੁਰੂ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵਡ਼ੈਚ, ਸਰਤਾਜ ਬਾਜਵਾ ਕੈਨੇਡਾ, ਸੋਨਾ ਬੈਂਸ ਹੋਠੀਆਂ ਆਦਿ ਨੇ ਦੱਸਿਆ ਕਿ ਇਸ ਕਬੱਡੀ ਚੈਂਪੀਅਨਸ਼ਿਪ ਦੌਰਾਨ 8 ਕਲੱਬਾਂ ਦੇ ਮੁਕਾਬਲੇ ਹੋਣਗੇ ਤੇ ਜੇਤੂ ਤੇ ਉਪ ਜੇਤੂ ਟੀਮ ਨੂੰ ਲੱਖਾਂ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਜਦਕਿ ਬੈੱਸਟ ਰੇਡਰ ਤੇ ਜਾਫ਼ੀ ਨੂੰ ਬੁਲਟ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਅਜੀਤ ਡੈਸਕ 30-10-2026
ਕਪੂਰਥਲਾ, 29 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਫਰੈਂਡਜ਼ ਇੰਟਰਨੈਸ਼ਨਲ ਕਬੱਡੀ ਕਲੱਬ ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੀ ਕਬੱਡੀ ਚੈਂਪੀਅਨਸ਼ਿਪ 1 ਨਵੰਬਰ ਦਿਨ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜਮੇਰ ਸਿੰਘ ਢੱਪਈ, ਸਰਬਜੀਤ ਸਰਾ, ਤਰਨਤਾਰਨ ਤੇ ਜੰਡਿਆਲਾ ਗੁਰੂ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵਡ਼ੈਚ, ਸਰਤਾਜ ਬਾਜਵਾ ਕੈਨੇਡਾ, ਸੋਨਾ ਬੈਂਸ ਹੋਠੀਆਂ ਆਦਿ ਨੇ ਦੱਸਿਆ ਕਿ ਇਸ ਕਬੱਡੀ ਚੈਂਪੀਅਨਸ਼ਿਪ ਦੌਰਾਨ 8 ਕਲੱਬਾਂ ਦੇ ਮੁਕਾਬਲੇ ਹੋਣਗੇ ਤੇ ਜੇਤੂ ਤੇ ਉਪ ਜੇਤੂ ਟੀਮ ਨੂੰ ਲੱਖਾਂ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਜਦਕਿ ਬੈੱਸਟ ਰੇਡਰ ਤੇ ਜਾਫ਼ੀ ਨੂੰ ਬੁਲਟ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦੌਰਾਨ ਲਡ਼ਕੀਆਂ ਤੇ ਛੋਟੇ ਬੱਚਿਆਂ ਦਾ ਵੀ ਕਬੱਡੀ ਦਾ ਸ਼ੋਅ ਮੈਚ ਹੋਵੇਗਾ ਅਤੇ ਦਰਸ਼ਕਾਂ ਲਈ ਵੀ ਲੱਕੀ ਡਰਾਅ ਰਾਹੀਂ ਦਿਲ ਖਿਚਵੇਂ ਇਨਾਮ ਕੱਢੇ ਜਾਣਗੇ।
ਪਿਛਲੀ ਖ਼ਬਰ ਕਰਵਾ ਚੌਥ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਤੀ ਦੀ ਕੁੱਟਮਾਰ ਕਰਨ ਸੰਬੰਧੀ ਪਤਨੀ ਸਣੇ 3 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।