ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ-ਹਾਲਤ ਗੰਭੀਰ
ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਨਡਾਲਾ ਰੋਡ ’ਤੇ ਇਕ ਬਜ਼ੁਰਗ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਇਕ ਅਣਪਛਾਤੀ ਬਜ਼ੁਰਗ ਔਰਤ ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਬਜ਼ੁਰਗ ਔਰਤ। ਤਸਵੀਰ : ਤਿਲਕਰਾਜ
31-10-2026