31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਨੂੰ ਵਾਟਰ ਕੂਲਰ ਭੇਟ

ਭੁਲੱਥ, 30 ਅਕਤੂਬਰ (ਮਨਜੀਤ ਸਿੰਘ ਰਤਨ)-ਰੋਟਰੀ ਕਲੱਬ ਬੇਗੋਵਾਲ ਗਰੇਟਰ ਵੱਲੋਂ ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਨੂੰ ਵਿਦਿਆਰਥੀਆਂ ਦੀ ਸਹੂਲਤ ਲਈ ਵਾਟਰ ਕੂਲਰ ਭੇਟ ਕੀਤਾ ਗਿਆ। ਰੋਟਰੀ ਕਲੱਬ ਦੇ ਇਸ ਉਪਰਾਲੇ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।

ਅਜੀਤ ਡੈਸਕ 31-10-2026
ਭੁਲੱਥ, 30 ਅਕਤੂਬਰ (ਮਨਜੀਤ ਸਿੰਘ ਰਤਨ)-ਰੋਟਰੀ ਕਲੱਬ ਬੇਗੋਵਾਲ ਗਰੇਟਰ ਵੱਲੋਂ ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਨੂੰ ਵਿਦਿਆਰਥੀਆਂ ਦੀ ਸਹੂਲਤ ਲਈ ਵਾਟਰ ਕੂਲਰ ਭੇਟ ਕੀਤਾ ਗਿਆ। ਰੋਟਰੀ ਕਲੱਬ ਦੇ ਇਸ ਉਪਰਾਲੇ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵਾਟਰ ਕੂਲਰ ਦਾਨ ਕਰਨ ਵਾਲੇ ਰੋਟਰੀ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਕੁਲਦੀਪ ਸਿੰਘ ਲਾਡੀ ਬਰਿਆਰ, ਸਪੇਨ ਵੱਲੋਂ ਇਸ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਵੱਲੋਂ ਵਿਦਿਆਰਥੀਆਂ ਦੀ ਲੋਡ਼ ਨੂੰ ਮੁੱਖ ਰੱਖਦਿਆਂ ਕੀਤੀ ਗਈ ਇਸ ਸੇਵਾ ਦੀ ਸਕੂਲ ਪ੍ਰਬੰਧਕਾਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਕਲੱਬ ਦੇ ਚੇਅਰਮੈਨ ਵਿੱਦਿਆ ਸਾਗਰ ਨੇ ਰੋਟਰੀ ਕਲੱਬ ਬੇਗੋਵਾਲ ਗਰੇਟਰ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ਹੀ ਸਮਾਜ ਦੀ ਭਲਾਈ, ਸਿੱਖਿਆ ਅਤੇ ਲੋਕਾਂ ਦੀਆਂ ਮੁੱਢਲੀਆਂ ਲੋਡ਼ਾਂ ਨੂੰ ਪੂਰਾ ਕਰਨ ਲਈ ਤਤਪਰ ਰਹਿੰਦੀ ਹੈ। ਅਜਿਹੇ ਉਪਰਾਲੇ ਸਮਾਜ ਵਿਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ ਵਿਰਕ ਨੇ ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹੂਲਤ ਨਾਲ ਵਿਦਿਆਰਥੀਆਂ ਨੂੰ ਪੀਣ ਵਾਲੇ ਪਾਣੀ ਸਬੰਧੀ ਕਾਫ਼ੀ ਲਾਭ ਮਿਲੇਗਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਵੀ ਵਿੱਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬਰਿਆਰ, ਰਕੇਸ਼ ਸਡਾਨਾ, ਜਨਕ ਸਿੰਘ ਬੇਗੋਵਾਲ ਦਲਜੀਤ ਸਿੰਘ ਪਟਵਾਲੀਆ, ਬਲਜਿੰਦਰ, ਮਾ.ਕੰਵਲਜੀਤ ਮੰਨਣ, ਬਨਾਰਸੀ ਦਾਸ ਖੁੱਲਰ , ਦਲਜੀਤ ਸਿੰਘ ਸਕੱਤ ਰ, ਬੀਰ ਸਿੰਘ ਸਿੱਧੂ, ਹੈੱਡਮਾਸਟਰ ਅਸ਼ੋਕ ਕੁਮਾਰ, ਲੈਕਚਰਾਰ ਗੁਰਪ੍ਰਤਾਪ ਸਿੰਘ, ਵਰਿੰਦਰਪ੍ਰੀਤ ਕੌਰ, ਸਰਬਜੀਤ ਕੌਰ, ਚਰਨਜੀਤ ਕੌਰ, ਨਵੀਨਤਾ, ਨੀਲਮ ਰਾਣੀ , ਮੋਨਿਕਾ ਰਾਣੀ , ਰੋਜ਼ੀ ਅਟਵਾਲ, ਪਵਨਦੀਪ ਕੌਰ, ਸੁਮਨ ਬਜਾਜ, ਜੋਤੀ, ਰਾਜਾ ਕੁਲਰ, ਬਲਦੇਵ ਸਿੱਧੂ, ਮੰਗਤ ਰਾਮ, ਮੰਗਾਂ ਖੋਸਲਾ, ਜਤਨ ਚੌਧਰੀ, ਸਾਬੀ ਅਲਡ਼ , ਪ੍ਰਦੀਪ ਕੁਮਾਰ, ਹੀਰਾ ਸ਼ਰਮਾ ਅਤੇ ਦੀਪਕ ਵੀ ਮੌਜੂਦ ਸਨ।
ਪਿਛਲੀ ਖ਼ਬਰ ਖਾਤੇ ਨਾ ਚੱਲਣ ਕਾਰਨ ਕਿਸਾਨ ਹੋ ਰਹੇ ਹਨ ਖੱਜਲ-ਖੁਆਰ, ਛੇਤੀ ਹੱਲ ਨਾ ਹੋਇਆ ਤਾਂ ਕਰਾਂਗੇ ਸੰਘਰਸ਼-ਹਰਜਿੰਦਰ ਸਾਹੀ, ਜੋਬਨ ਸਾ... ਅਗਲੀ ਖ਼ਬਰ ਜ਼ਿਲ੍ਹੇ ਵਿਚ ਪਟਾਕੇ ਵੇਚਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਥਾਵਾਂ ਨਿਰਧਾਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।