ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ’ਤੇ ਕੀਤੀ ਚੈਕਿੰਗ, ਸੈਂਪਲ ਭਰੇ ਦੀਵਾਲੀ ਨੇੜੇ ਆਉਂਦਿਆਂ ਹੀ ਵਿਭਾਗ ਨੂੰ ਯਾਦ ਆਉਂਦੀ ਹੈ ਲੋਕਾਂ ਦੀ ਸਿਹਤ: ਸ਼ਹਿਰ ਵਾਸੀ
ਫਗਵਾੜਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸ਼ਾਮ ਸਹਾਇਕ ਫੂਡ ਕਮਿਸ਼ਨਰ ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਮਠਿਆਈਆਂ ਦੀਆਂ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਦੁਕਾਨਾਂ ’ਤੇ ਵਿਕ ਰਹੀਆਂ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਗਏ ਅਤੇ ਮਠਿਆਈਆਂ ਤਿਆਰ ਕਰਨ ਵਾਲੀਆਂ ਵਰਕਸ਼ਾਪਾਂ ਦੀ ਵੀ ਜਾਂਚ ਕੀਤੀ ਗਈ।
ਅਜੀਤ ਡੈਸਕ
31-10-2026