ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਅਰਦਾਸ ਕਰ ਕੇ ਦੋਆਬੇ ’ਚ ਚੋਣ ਮੁਹਿੰਮ ਦਾ ਕੀਤਾ ਸ਼ੁੱਭ ਆਰੰਭ
ਫਗਵਾਡ਼ਾ, 31 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਿਚ ਹੋਰ ਤੇਜ਼ੀ ਲਿਆਉਣ ਲਈ ਦੋਆਬੇ ਵਿਚ ਦਲ ਵਲੋਂ ਚੋਣ ਮੁਹਿੰਮ ਦਾ ਸ਼ੁੱਭ ਆਰੰਭ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਜੀ. ਟੀ.
ਫਗਵਾਡ਼ਾ, 31 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਿਚ ਹੋਰ ਤੇਜ਼ੀ ਲਿਆਉਣ ਲਈ ਦੋਆਬੇ ਵਿਚ ਦਲ ਵਲੋਂ ਚੋਣ ਮੁਹਿੰਮ ਦਾ ਸ਼ੁੱਭ ਆਰੰਭ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਜੀ.ਟੀ.ਰੋਡ ਫਗਵਾਡ਼ਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਕੀਤਾ ਗਿਆ। ਇਸ ਮੌਕੇ ਪਾਰਟੀ ਉਮੀਦਵਾਰਾਂ ਦੀ ਜਿੱਤ, ਪੰਥ ਦੀ ਚਡ਼੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਪਾਰਟੀ ਦੇ ਮੁੱਖ ਬੁਲਾਰੇ ਤੇ ਦੋਆਬਾ ਜੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਇਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ ਵਿਧਾਨ ਸਭਾ ਚੋਣਾਂ ਸਿੱਖ ਕੌਮ ਦੇ ਜਰਨੈਲ ਤੇ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਜ਼ੋਰ ਸ਼ੋਰ ਨਾਲ ਲਡ਼ੇਗਾ। ਇਮਾਨ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਪੰਥਕ ਸਰਕਾਰ ਬਣਾਉਣ ਲਈ ਅਕਾਲੀ ਦਲ ਅੰਮ੍ਰਿਤਸਰ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਪੰਥਕ ਮੱੁਦਿਆਂ ਦੇ ਹੱਲ ਲਈ ਪੰਥਕ ਸਰਕਾਰ ਬਣਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪਾਰਟੀ ਦੇ ਬੁਲਾਰੇ ਤੇ ਦੋਆਬਾ ਜੋਨ ਦੇ ਇੰਚਾਰਜ ਡਾ.ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਸ਼ੇ ਦੇ ਖ਼ਾਤਮੇ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਚੋਣਾਂ ਲਡ਼ੇਗੀ। ਡਾ.ਹਰਜਿੰਦਰ ਜੱਖੂ ਨੇ ਕਿਹਾ ਕਿ ਪੰਥਕ ਸਰਕਾਰ ਬਣਾ ਕੇ ਹੀ ਨਸ਼ਿਆਂ ਦਾ ਖ਼ਾਤਮਾ ਕਰਕੇ ਪੰਜਾਬ ਦੀ ਜਵਾਨੀ ਨੂੰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਦੇ ਸਿਧਾਂਤਾਂ ਨੂੰ ਪਰਨਾਈ ਪੰਥਕ ਸਰਕਾਰ ਬਣਕੇ ਪੰਜਾਬ ਨੂੰ ਨਸ਼ਾ ਮੁਕਤ, ਪੁਲਿਸ ਜਬਰ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕਦਾ ਹੈ। ਡਾ.ਜੱਖੂ ਨੇ ਆਖਿਆ ਕਿ ਜਮਹੂਰੀਅਤ ਪਸੰਦ, ਮਾਨਵਤਾਵਾਦ ਦੀਆਂ ਹਾਮੀ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ, ਬਸਪਾ ਅਤੇ ਵਾਰਿਸ ਪੰਜਾਬ ਨੂੰ ਇਕੱਠੇ ਹੋ ਕੇ ਚੋਣਾਂ ਲਡ਼ਨੀਆਂ ਚਾਹੀਦੀਆਂ ਹਨ ਤਾਂ ਜੋ ਭਗਵੰਤ ਮਾਨ ਦੀ ਜ਼ਾਲਮ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ। ਦੋਆਬੇ ਦੇ ਹਲਕਾ ਇੰਚਾਰਜਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਆਪਣੇ ਆਪਣੇ ਹਲਕੇ ਵਿਚ ਸਰਗਰਮੀਆਂ ਹੋਰ ਤੇਜ਼ ਕਰਦੇ ਹੋਏ ਪਾਰਟੀ ਦਾ ਏਜੰਡਾ ਹਰ ਘਰ ਅਤੇ ਹਰ ਵਿਅਕਤੀ ਤੱਕ ਪਹੁੰਚਾਇਆ ਜਾਵੇ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਰਕਾਰ ਬਣ ਸਕੇ। ਇਸ ਦੌਰਾਨ ਡਾ.ਹਰਜਿੰਦਰ ਸਿੰਘ ਜੱਖੂ ਨੇ ਅਹਿਮ ਐਲਾਨ ਕਰਦੇ ਹੋਏ ਮਰਹੂਮ ਭਾਈ ਸੰਦੀਪ ਸਿੰਘ ਖ਼ਾਲਸਾ ਦੀ ਸਿੰਘਣੀ ਬੀਬੀ ਮਨਜੀਤ ਕੌਰ ਖ਼ਾਲਸਾ ਨੂੰ ਟਾਂਡਾ ਵਿਧਾਨ ਸਭਾ ਹਲਕੇ ਦੀ ਇੰਚਾਰਜ ਨਿਯੁਕਤ ਕੀਤਾ। ਇਸ ਮੌਕੇ ਹਲਕਾ ਫਗਵਾਡ਼ਾ ਦੇ ਇੰਚਾਰਜ ਇੰਜੀਨੀਅਰ ਹੈਪੀ ਕੌਲ ਨੇ ਸਮਾਗਮ ਵਿਚ ਪਹੁੰਚੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦਾ ਦਿਲ ਦੀਆ ਗਹਿਰਾਈਆ ਤੋਂ ਧੰਨਵਾਦ ਕੀਤਾ । ਇਸ ਇਕੱਠ ਵਿਚ ਗੁਰਦੀਪ ਸਿੰਘ ਖੁਣ ਖੁਣ, ਬੀਬੀ ਸੁਖਜੀਤ ਕੌਰ ਸਿੱਧੂ, ਗੁਰਨਾਮ ਸਿੰਘ ਸਿੰਘਡ਼ੀਵਾਲ, ਮੁਖ਼ਤਿਆਰ ਸਿੰਘ ਸੁਲਤਾਨਪੁਰ, ਸਰਬਜੀਤ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਹੀਰਾ, ਭਾਈ ਜਗਦੀਸ਼ ਸਿੰਘ ਚੱਬੇਵਾਲ, ਪ੍ਰਿੰਸੀਪਲ ਗੁਰਨਾਮ ਸਿੰਘ, ਬੀਬਾ ਰਾਜਵਿੰਦਰ ਕੌਰ, ਗੁਰਵਿੰਦਰ ਸਿੰਘ ਮਿਆਣੀ, ਕੁਲਵੀਰ ਸਿੰਘ ਗਡ਼੍ਹਸ਼ੰਕਰ, ਓਂਕਾਰ ਸਿੰਘ ਜੌਹਲ, ਦਵਿੰਦਰ ਸਿੰਘ ਖ਼ਾਲਸਾ, ਨਿਰਮਲ ਸਿੰਘ ਸਮਰਾ, ਸੰਜੀਵ ਮੂਲ ਨਿਵਾਸੀ, ਪ੍ਰਿੰਸੀਪਲ ਕੇਵਲ ਸਿੰਘ, ਬੀਬਾ ਕਮਲਜੀਤ ਕੌਰ, ਗੁਰਮੁਖ ਸਿੰਘ ਬਾਜਵਾ, ਕੁਲਵਿੰਦਰ ਸਿੰਘ ਢਿਲਵਾਂ, ਬੀਬੀ ਕੁਲਵੰਤ ਕੌਰ ਟੁਰਾ ਅਤੇ ਡਾਕਟਰ ਅਵਨੀਤ ਕੌਰ ਜੱਖੂ, ਜੱਸੀ ਕੋਟਰਾਣੀ, ਦੀਪਾ ਰਾਵਲਪਿੰਡੀ, ਯਸ਼ਵੀਰ ਮੈਂਹੇ ਅਤੇ ਰਜੇਸ਼ ਕੁਮਾਰ ਲਵੀ ਹਾਜ਼ਰ ਸਨ।