ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਲੋਕ-ਬਿੱਟੂ ਖੱਖ
ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।
ਅਜੀਤ ਡੈਸਕ
02-11-2026