ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਮਹਿੰਦੀ ਤੇ ਜਿਊਲਰੀ ਮੇਕਿੰਗ ਮੁਕਾਬਲਾ
ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਵਿਚ ਕਲਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਜਿਊਲਰੀ ਮੇਕਿੰਗ ਤੇ ਸੁੰਦਰ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ, ਸੂਝ-ਬੂਝ ਤੇ ਕਲਪਨਾ ਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਮੈਡਮ ਸੁਨੀਤਾ ਗੁਜਰਾਲ, ਮੈਡਮ ਸ਼ੀਲਾ ਸ਼ਰਮਾ ਅਤੇ ਸਟਾਫ਼ ਮੈਂਬਰ। ਤਸਵੀਰ : ਲਾਡੀ ਸਟੂਡੀਓ
02-11-2026
ਸੁਲਤਾਨਪੁਰ ਲੋਧੀ, 1 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਵਿਚ ਕਲਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਜਿਊਲਰੀ ਮੇਕਿੰਗ ਤੇ ਸੁੰਦਰ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ, ਸੂਝ-ਬੂਝ ਤੇ ਕਲਪਨਾ ਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿੰਦੀ ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਸੁੰਦਰ ਤੇ ਆਕਰਸ਼ਕ ਡਿਜ਼ਾਈਨਾਂ ਰਾਹੀਂ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ, ਜਦਕਿ ਜਿਊਲਰੀ ਮੇਕਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸਮਗਰੀ ਦੀ ਵਰਤੋਂ ਕਰਕੇ ਖ਼ੂਬਸੂਰਤ ਅਤੇ ਨਵੀਨਤਮ ਗਹਿਣੇ ਤਿਆਰ ਕੀਤੇ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਉਨ੍ਹਾਂ ’ਚ ਸਿਰਜਣਾਤਮਿਕ ਸੋਚ, ਆਤਮ-ਵਿਸ਼ਵਾਸ ਤੇ ਨਵੀਆਂ ਕਲਾਵਾਂ ਸਿੱਖਣ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਭਵਿੱਖ ਵਿਚ ਵੀ ਜਾਰੀ ਰੱਖੀਆਂ ਜਾਣਗੀਆਂ।