02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫਗਵਾਡ਼ਾ, 1 ਨਵੰਬਰ (ਹਰਜੋਤ ਸਿੰਘ ਚਾਨਾ)-ਝੋਨੇ ਦੀ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ. ਡੀ.

ਅਜੀਤ ਡੈਸਕ 02-11-2026
ਫਗਵਾਡ਼ਾ, 1 ਨਵੰਬਰ (ਹਰਜੋਤ ਸਿੰਘ ਚਾਨਾ)-ਝੋਨੇ ਦੀ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਹਰ ਹਾਲਤ ’ਚ ਰੋਕਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਫ਼ੀਲਡ ਸਟਾਫ਼ ਆਪੋ ਆਪਣੇ ਇਲਾਕੇ ’ਚ ਹਰ ਸਮੇਂ ਫ਼ੀਲਡ ’ਚ ਮੌਜੂਦ ਰਹਿਣ, ਪਿੰਡਾਂ ’ਚ ਨਿਗਰਾਨੀ ਰੱਖਾਂ ਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਆਧੁਨਿਕ ਖੇਤੀ ਮਸ਼ੀਨਰੀ ਲਈ ਪ੍ਰੇਰਿਤ ਕੀਤਾ ਜਾਵੇ ਤੇ ਨਾਲ ਹੀ ਅੱਗ ਲੱਗਣ ਦੀ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ’ਤੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਈ ਜਾਵੇ ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ’ਚ ਕੋਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਉਪਰੰਤ ਐਸ.ਡੀ.ਐਮ. ਨੇ ਖੇਤੀਬਾਡ਼ੀ ਅਫ਼ਸਰ ਸਮੇਤ ਹਾਟ ਸਪਾਟ ਇਲਾਕਿਆਂ ਦਾ ਦੌਰਾ ਕੀਤਾ ਤੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾਲ ਲਗਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਲਾਸ ਏਂਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲ੍ਹਾਂ ਮਾਰਦਿਆਂ ਗੋਲਡ ਮੈਡਲ ਹਾਸਿਲ ਕੀਤੇ ਅਗਲੀ ਖ਼ਬਰ ਅਜੀਤ, ਜਲੰਧਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਏ.ਆਈ. ਦੇ ਵਧਦੇ ਰੁਝਾਨ ਸੰਬੰਧੀ ਫੈਕਲਟੀ ਡਿਵੈਲਪਮੈਂਟ ਸਮਾਗਮ ਡਾ. ਹਰਦੀਪ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।