02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲਾਸ ਏਂਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲ੍ਹਾਂ ਮਾਰਦਿਆਂ ਗੋਲਡ ਮੈਡਲ ਹਾਸਿਲ ਕੀਤੇ

ਬੇਗੋਵਾਲ, 1 ਨਵੰਬਰ (ਸੁਖਜਿੰਦਰ ਸਿੰਘ)-ਲਾਸ ਏਂਜਲਸ ਇੰਟਰਨੈਸ਼ਨਲ ਪਬਲਿਕ ਸਕੂਲ ਬੇਗੋਵਾਲ ਨੇ ਰਾਸ਼ਟਰ ਪੱਧਰ ’ਤੇ ਅੰਮ੍ਰਿਤਸਰ ਵਿਚ ਹੋਈਆਂ ਖੇਡਾਂ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਧਾਨ ਹਰਜੀਤ ਸਿੰਘ ਯੂ.

ਅਜੀਤ ਡੈਸਕ 02-11-2026
ਬੇਗੋਵਾਲ, 1 ਨਵੰਬਰ (ਸੁਖਜਿੰਦਰ ਸਿੰਘ)-ਲਾਸ ਏਂਜਲਸ ਇੰਟਰਨੈਸ਼ਨਲ ਪਬਲਿਕ ਸਕੂਲ ਬੇਗੋਵਾਲ ਨੇ ਰਾਸ਼ਟਰ ਪੱਧਰ ’ਤੇ ਅੰਮ੍ਰਿਤਸਰ ਵਿਚ ਹੋਈਆਂ ਖੇਡਾਂ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਅਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਪਿੰਡ ਉਦੋਕੇ ਵਿਖੇ ਕਰਵਾਏ ਗਏ ਰਾਸ਼ਟਰ ਅਦਰੀ ਸਕੂਲ ਖੇਡ ਮੁਕਾਬਲਿਆਂ ਵਿਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਉੱਥੇ ਹੀ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ ਅਤੇ 100 ਮੀਟਰ ਦੌਡ਼ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਅਤੇ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਖੇਡਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਖ਼ਾਸ ਕਰਕੇ ਗੋਲਡ ਮੈਡਲ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਬੱਚਿਆਂ ਦੀ ਸਖ਼ਤ ਮਿਹਨਤ ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਅਖੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਸਮੇਂ ਵਾਈਸ ਪ੍ਰਿੰਸੀਪਲ ਮਨਿੰਦਰ ਕੌਰ ਕੁਆਰਡੀਨੇਟਰ ਦਲਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਆਰ.ਸੀ.ਐਫ. ਦੇ ਸ਼ੈੱਲ ਅਸੈਂਬਲੀ ਦੇ ਵਰਕਰਾਂ ਵਲੋਂ ਸੀਨੀਅਰ ਟੈਕਨੀਸ਼ੀਅਨ ਹਰਦਿਆਲ ਸਿੰਘ ਸੰਧੂ ਨੂੰ ਵਿਦਾਇਗੀ ਪਾਰਟੀ ਅਗਲੀ ਖ਼ਬਰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।