03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਟਾਕਿਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਤੇ ਭੰਡਾਰਨ ਰੋਕਣ ਲਈ ਪ੍ਰਸ਼ਾਸਨ ਸਖ਼ਤ

ਭੁਲੱਥ, 2 ਨਵੰਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ’ਚ ਪਟਾਕਿਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਤੇ ਅਣਅਧਿਕਾਰਤ ਭੰਡਾਰਨ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕੇ ਗਏ ਹਨ। ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਉਪ-ਮੰਡਲ ਮੈਜਿਸਟਰੇਟ ਦਫ਼ਤਰ ਭੁਲੱਥ ਰੁਪਿੰਦਰਪਾਲ ਸਿੰਘ ਵਲੋਂ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 03-11-2026
ਭੁਲੱਥ, 2 ਨਵੰਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ’ਚ ਪਟਾਕਿਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਤੇ ਅਣਅਧਿਕਾਰਤ ਭੰਡਾਰਨ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕੇ ਗਏ ਹਨ। ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਉਪ-ਮੰਡਲ ਮੈਜਿਸਟਰੇਟ ਦਫ਼ਤਰ ਭੁਲੱਥ ਰੁਪਿੰਦਰਪਾਲ ਸਿੰਘ ਵਲੋਂ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਪਟਾਕਿਆਂ ਦੀ ਵਿੱਕਰੀ ਤੇ ਭੰਡਾਰਨ ਵਾਲੀਆਂ ਦੁਕਾਨਾਂ, ਗੋਦਾਮਾਂ, ਆਰਜ਼ੀ ਸਟਾਲਾਂ ਅਤੇ ਹੋਰ ਥਾਵਾਂ ਦੀ ਜਾਂਚ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਭੁਲੱਥ ਆਪਣੇ ਅਧਿਕਾਰ ਖੇਤਰਾਂ ਵਿਚ ਚੈਕਿੰਗ ਕਰਨਗੇ। ਇਸੇ ਤਰ੍ਹਾਂ ਨਗਰ ਪੰਚਾਇਤ ਭੁਲੱਥ, ਬੇਗੋਵਾਲ ਤੇ ਨਡਾਲਾ ਦੇ ਕਾਰਜ ਸਾਧਕ ਅਫ਼ਸਰ ਆਪਣੇ-ਆਪਣੇ ਸ਼ਹਿਰੀ ਖੇਤਰਾਂ ਵਿਚ ਪਟਾਕਿਆਂ ਦੀ ਵਿੱਕਰੀ ਤੇ ਭੰਡਾਰਨ ਵਾਲੀਆਂ ਥਾਵਾਂ ਦੀ ਜਾਂਚ ਕਰਨਗੇ। ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਬੰਧਿਤ ਬਲਾਕਾਂ ਦੇ ਪੇਂਡੂ ਖੇਤਰਾਂ ’ਚ ਚੈਕਿੰਗ ਦੀ ਜ਼ਿੰਮੇਵਾਰੀ ਨਿਭਾਉਣਗੇ, ਜਦਕਿ ਸਬੰਧਿਤ ਥਾਣਿਆਂ ਦੇ ਐੱਸ.ਐੱਚ.ਓਜ਼ ਵਲੋਂ ਚੈਕਿੰਗ ਟੀਮਾਂ ਨੂੰ ਲੋਡ਼ੀਂਦੀ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਐੱਸ.ਡੀ.ਐੱਮ. ਭੁਲੱਥ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਥਾਂ ’ਤੇ ਪਟਾਕਿਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਜਾਂ ਅਣਅਧਿਕਾਰਤ ਭੰਡਾਰਨ ਪਾਇਆ ਗਿਆ ਤਾਂ ਸਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਕੀਤੀ ਗਈ ਜਗ੍ਹਾ ’ਤੇ ਹੀ ਪਟਾਕਿਆਂ ਦੀ ਵਿੱਕਰੀ ਕਰਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭੁਲੱਥ ਸ਼ਹਿਰ ਵਿਚ ਵੇਈਂ ਪੁਲ ਨੇਡ਼ੇ ਸਥਿਤ ਨਗਰ ਪੰਚਾਇਤ ਪਾਰਕ ਵਿਚ ਹੀ ਪਟਾਕਿਆਂ ਦੀ ਵਿੱਕਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭੁਲੱਥ ਸ਼ਹਿਰ ਵਿਚ ਕਿਸੇ ਹੋਰ ਥਾਂ ’ਤੇ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ।
ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਦੀ ਟੀਮ ਨੇ ਅੰਤਰ ਕਾਲਜ ਕਬੱਡੀ ਚੈਂਪੀਅਨਸ਼ਿਪ ’ਚ ਜੇਤੂ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।