03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ’ਚ ਕਰਵਾਈ ਧਾਰਮਿਕ ਪ੍ਰੀਖਿਆ ਵਿਦਿਆਰਥੀ ਆਪਣੇ ਗੌਰਵਮਈ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੁਡ਼ਣ-ਸੁਮਨਜੀਤ ਕੌਰ ਵਾਲੀਆ

ਕਪੂਰਥਲਾ, 2 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ’ਚ ਸਿੱਖ ਮਿਸ਼ਨਰੀ ਕਾਲਜ ਵਲੋਂ ਵਿਦਿਆਰਥੀਆਂ ਦੇ ਧਾਰਮਿਕ ਗਿਆਨ ’ਚ ਵਾਧਾ ਕਰਨ ਦੇ ਮਨੋਰਥ ਨਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ’ਚ ਸਕੂਲ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੀਖਿਆ ’ਚ ਵਿਦਿਆਰਥੀਆਂ ਦੇ ਸਿੱਖ ਇਤਿਹਾਸ, ਗੁਰਬਾਣੀ, ਗੁਰੂ ਸਾਹਿਬਾਨ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆ ਸਬੰਧੀ ਗਿਆਨ ਦੀ ਪਰਖ ਕੀਤੀ ਗਈ।

ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ’ਚ ਸਿੱਖ ਮਿਸ਼ਨਰੀ ਕਾਲਜ ਵਲੋਂ ਵਿਦਿਆਰਥੀਆਂ ਦੇ ਧਾਰਮਿਕ ਗਿਆਨ ’ਚ ਵਾਧਾ ਕਰਨ ਦੇ ਮਨੋਰਥ ਨਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ’ਚ ਸਕੂਲ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੀਖਿਆ ’ਚ ਵਿਦਿਆਰਥੀਆਂ ਦੇ ਸਿੱਖ ਇਤਿਹਾਸ, ਗੁਰਬਾਣੀ, ਗੁਰੂ ਸਾਹਿਬਾਨ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆ ਸਬੰਧੀ ਗਿਆਨ ਦੀ ਪਰਖ ਕੀਤੀ ਗਈ। ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਦੱਸਿਆ ਕਿ ਅਜਿਹੀਆਂ ਪ੍ਰੀਖਿਆਵਾਂ ਬੱਚਿਆਂ ਨੂੰ ਆਪਣੇ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋਡ਼ਣ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਤੇ ਅਧਿਆਤਮਕ ਕਦਰਾਂ ਕੀਮਤਾਂ ਪੈਦਾ ਕਰਨ ਵਿਚ ਸਹਾਈ ਹੁੰਦੀਆਂ ਹਨ। ਉਨ੍ਹਾਂ ਪ੍ਰੀਖਿਆ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਆਪਣੇ ਗੌਰਵਮਈ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੁਡ਼ਣ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਹੀ ਸਕੂਲ ਦੇ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਜਗਜੀਤ ਸਿੰਘ ਉੱਪਲ ਤੇ ਹਿੰਮਤ ਸਿੰਘ ਨੇ ਸਿੱਖ ਮਿਸ਼ਨਰੀ ਕਾਲਜ ਵਲੋਂ ਸਕੂਲ ਵਿਚ ਧਾਰਮਿਕ ਪ੍ਰੀਖਿਆ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਜਥੇ. ਫਲਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗਾਇਕ ਜੀ ਖ਼ਾਨ ਨੇ ਲੁੱਟਿਆ ਮੇਲਾ ਪੀਰ ਟਾਹਲੀ ਦਾ ਸੂਫ਼ੀ ਗਾਇਕਾਂ ਨੇ ਵੀ ਬੰਨ੍ਹਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।